For the best experience, open
https://m.punjabitribuneonline.com
on your mobile browser.
Advertisement

ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਇਨਕਾਰ

07:16 AM Jun 05, 2024 IST
ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਇਨਕਾਰ
Advertisement

ਨਵੀਂ ਦਿੱਲੀ, 4 ਜੂਨ
ਸੁਪਰੀਮ ਕੋਰਟ ਨੇ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੇਸਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਹਾਲਾਂਕਿ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਵੱਲੋਂ ਦਰਜ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਵਿੱਚ ਕ੍ਰਮਵਾਰ ਆਖ਼ਰੀ ਇਸਤਗਾਸਾ ਸ਼ਿਕਾਇਤ ਅਤੇ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਤੋਂ ਬਾਅਦ ਸਿਸੋਦੀਆ ਜ਼ਮਾਨਤ ਲਈ ਆਪਣੀਆਂ ਪਟੀਸ਼ਨਾਂ ਮੁੜ ਦਾਖ਼ਲ ਕਰ ਸਕਦੇ ਹਨ। ਇਸਤਗਾਸਾ ਸ਼ਿਕਾਇਤ ਈਡੀ ਦੇ ਦੋਸ਼ ਪੱਤਰ ਦੇ ਬਰਾਬਰ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਸੰਦੀਪ ਮਹਿਤਾ ਦੇ ਛੁੱਟੀਆਂ ਵਾਲੇ ਬੈਂਚ ਨੇ ਈਡੀ ਅਤੇ ਸੀਬੀਆਈ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ’ਤੇ ਗੌਰ ਕੀਤਾ ਕਿ ਕੇਂਦਰੀ ਜਾਂਚ ਏਜੰਸੀਆਂ 3 ਜੁਲਾਈ ਤੱਕ ਆਪਣੀ ਆਖ਼ਰੀ ਇਸਤਗਾਸਾ ਸ਼ਿਕਾਇਤ ਅਤੇ ਚਾਰਜਸ਼ੀਟ ਦਾਖ਼ਲ ਕਰਨਗੀਆਂ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement