ਅਭਿਸ਼ੇਕ ਬੈਨਰਜੀ ਖ਼ਿਲਾਫ਼ ਜਾਂਚ ’ਤੇ ਰੋਕ ਲਾਉਣ ਤੋਂ ਇਨਕਾਰ
06:44 AM Jul 11, 2023 IST
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਵਿੱਚ ਹੋਏ ਕਥਿਤ ਅਧਿਆਪਕ ਭਰਤੀ ਘੁਟਾਲੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂ ਅਭਿਸ਼ੇਕ ਬੈਨਰਜੀ ਖ਼ਿਲਾਫ਼ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵਿੱਚ ਦਖਲ ਦੇਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਵਿੱਚ ਅੜਿੱਕਾ ਨਹੀਂ ਡਾਹ ਸਕਦੀ ਹੈ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਦੇ ਬੈਂਚ ਨੇ ਬੈਨਰਜੀ ਨੂੰ ਕਾਨੂੰਨ ਤਹਿਤ ਉਪਲੱਬਧ ਕਦਮ ਉਠਾਉਣ ਦੀ ਇਜਾਜ਼ਤ ਦਿੱਤੀ ਹੈ ਪਰ ਕਲਕੱਤਾ ਹਾਈ ਕੋਰਟ ਦੇ 18 ਮਈ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ੲਨਿਕਾਰ ਕਰ ਦਿੱਤਾ। ਬੈਂਚ ਨੇ ਕਿਹਾ, ‘‘ਅਸੀਂ ਹੁਕਮਾਂ ਵਿੱਚ ਦਖ਼ਲ ਨਹੀਂ ਦੇ ਰਹੇ ਹਾਂ ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋਵੇਗੀ। ਪਟੀਸ਼ਨਰ ਕਾਨੂੰਨ ਤਹਿਤ ਮੌਜੂਦ ਉਪਾਅ ਦਾ ਲਾਭ ਉਠਾ ਸਕਦਾ ਹੈ।’’ -ਪੀਟੀਆਈ
Advertisement
Advertisement
Advertisement