ਸਰਵਿਸ ਚਾਰਜ ਵਧਾਉਣ ਦੀ ਯੋਜਨਾ ਸਬੰਧੀ ਬਾਜਵਾ ਨੇ ‘ਆਪ’ ’ਤੇ ਨਿਸ਼ਾਨੇ ਸੇਧੇ
07:25 AM Nov 29, 2024 IST
Advertisement
ਪੱਤਰ ਪ੍ਰੇਰਕ
ਕਾਦੀਆਂ, 28 ਨਵੰਬਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਉਹ ਵਿੱਤੀ ਸਥਿਤੀ ਨੂੰ ਸੁਧਾਰਨ ਵਿਚ ਅਸਫਲ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਫ਼ੰਡਾਂ ਦੀ ਕਮੀ ਨਾਲ ਜੂਝ ਰਹੀ ‘ਆਪ’ ਸਰਕਾਰ ਆਪਣੀ ਆਮਦਨ ਵਧਾਉਣ ਲਈ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਦੇ ਚਾਰਜ ਵਧਾਉਣ ਦੀ ਤਿਆਰੀ ’ਚ ਹੈ। ਇਸ ਨਾਲ ਉਪਭੋਗਤਾ ਦੇ ਖ਼ਰਚੇ ਵਧ ਸਕਦੇ ਹਨ ਕਿਉਂਕਿ ਸਰਕਾਰ ਪਹਿਲਾਂ ਹੀ ਸੇਵਾਵਾਂ ਦੇ ਖ਼ਰਚਿਆਂ ਦੀ ਸਮੀਖਿਆ ਕਰਨ ਲਈ ਮਾਲ, ਸਥਾਨਕ ਸਰਕਾਰਾਂ, ਸਿਹਤ, ਪੁਲੀਸ ਅਤੇ ਟਰਾਂਸਪੋਰਟ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰ ਚੁੱਕੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਨਵੇਂ ਨਿਯੁਕਤ ਵਿੱਤ ਸਲਾਹਕਾਰਾਂ ਅਰਬਿੰਦ ਮੋਦੀ ਅਤੇ ਸੇਬਾਸਟੀਅਨ ਜੇਮਜ਼ ਦੀਆਂ ਸਿਫ਼ਾਰਸ਼ਾਂ ਦੇ ਚੱਲਦਿਆਂ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਉਣ ’ਤੇ ਤੁਲੀ ਹੋਈ ਹੈ।
Advertisement
Advertisement
Advertisement