ਸ਼ਿਮਲਾ ਵਿੱਚ ਪਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਅਤੇ ਤਸਦੀਕ ਲਾਜ਼ਮੀ ਕਰਾਰ
10:20 PM Oct 01, 2024 IST
ਸ਼ਿਮਲਾ, 1 ਅਕਤੂਬਰ
ਸ਼ਿਮਲਾ ਦੇ ਗੈਰ ਸੰਗਠਿਤ ਖੇਤਰਾਂ ਵਿੱਚ ਪਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਅਤੇ ਤਸਦੀਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਪਰਵਾਸੀਆਂ ਦੀ ਗਿਣਤੀ ਵਧਣ ਦੇ ਵਿਰੋਧ ਵਿਚ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਕੀਤਾ ਗਿਆ ਹੈ। ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਕਿਹਾ ਕਿ ਗੈਰ ਸੰਗਠਿਤ ਖੇਤਰ ਵਿਚ ਕੋਈ ਵੀ ਰੁਜ਼ਗਾਰਦਾਤਾ ਕਿਸੇ ਵੀ ਪਰਵਾਸੀ ਮਜ਼ਦੂਰ ਨੂੰ ਪੁਲੀਸ ਤਸਦੀਕ ਅਤੇ ਰਜਿਸਟਰੇਸ਼ਨ ਤੋਂ ਬਿਨਾਂ ਨੌਕਰੀ ’ਤੇ ਰੱਖਦਾ ਹੈ ਤਾਂ ਉਸ ਖ਼ਿਲਾਫ਼ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) 2023 ਦੀ ਧਾਰਾ 223 ਤਹਿਤ ਕਾਰਵਾਈ ਕੀਤੀ ਜਾਵੇਗੀ। ਪੀਟੀਆਈ
Advertisement
Advertisement