ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਕਾਲਜ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ

08:10 AM Jun 14, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਜੂਨ
ਸਤਿਗੁਰੂ ਰਾਮ ਸਿੰਘ (ਐਸਆਰਐਸ) ਸਰਕਾਰੀ ਬਹੁਤਕਨੀਕੀ ਕਾਲਜ, ਰਿਸ਼ੀ ਨਗਰ, ਛੋਟੀ ਹੈਬੋਵਾਲ ਵਿੱਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਹੀਂ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਦਾਖਲੇ ਦੇ ਇਛੁਕ ਵਿਦਿਆਰਥੀਆਂ ਲਈ ਕਾਲਜ ਵਿਖੇ ਆਨਲਾਈਨ ਰਜਿਸਟਰੇਸ਼ਨ ਲਈ ਹੈਲਪਲਾਈਨ ਡੈਸਕ ਸਥਾਪਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਜਾਣਕਾਰੀ ਹਿੱਤ ਰੁਪਿੰਦਰ ਕੌਰ ਅਤੇ ਡਾ. ਪਵਨ ਕੁਮਾਰ ਦਾਖਲਾ ਇੰਚਾਰਜ ਦੀ ਦੇਖ-ਰੇਖ ਹੇਠ ਗਾਈਡੈਂਸ ਸੈੱਲ (ਫੋਨ: 96461-81800) ਸਥਾਪਤ ਕੀਤਾ ਹੋਇਆ ਹੈ ਜਿਸ ਵਿੱਚ ਕਾਲਜ ਵਿਖੇ ਚੱਲ ਰਹੇ ਕੋਰਸਾਂ ਅਤੇ ਫੀਸਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਕਾਲਜ ਵਿਖੇ ਕੰਪਿਊਟਰ ਸਾਇੰਸ ਐਂਡ ਇੰਜ., ਇਨਫਰਮੇਸ਼ਨ ਟੈਕਨਾਲੋਜੀ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜ., ਗਾਰਮੈਂਟ ਮੈਨੂਫੈਕਚਰਿੰਗ ਟੈਕਨਾਲੋਜੀ, ਫੈਸ਼ਨ ਡਿਜ਼ਾਇਨ ਅਤੇ ਮਾਡਰਨ ਆਫ਼ਿਸ ਪ੍ਰੈਕਟਿਸ ਦੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ। ਇਨ੍ਹਾਂ ਕੋਰਸਾਂ ਵਿੱਚ 10ਵੀਂ ਪਾਸ ਅਤੇ 12ਵੀਂ ਪਾਸ ਵਿਦਿਆਰਥੀ ਦਾਖਲਾ ਲੈਣ ਹਿੱਤ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕਾਲਜ ਵਿਖੇ ਐਸ.ਸੀ/ਓ.ਬੀ.ਸੀ/ਘੱਟ ਗਿਣਤੀ ਵਰਗ ਨੂੰ ਕੇਂਦਰ/ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦੇ ਨਿਯਮਾਂ ਅਧੀਨ ਬਣਦੇ ਲਾਭ ਦਿੱਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਵਜ਼ੀਫਾ ਯੋਜਨਾ ਸਕੀਮ ਅਧੀਨ ਹਰ ਵਰਗ ਦੇ ਵਿਦਿਆਰਥੀਆਂ ਦੀ 10ਵੀ/12ਵੀ ਦੇ ਨੰਬਰਾਂ ਅਨੁਸਾਰ ਟਿਊਸ਼ਨ ਫੀਸ ਮੁਆਫ ਕੀਤੀ ਜਾ ਰਹੀ ਹੈ। ਸੰਸਥਾ ਵਿੱਚ ਹੋਸਟਲ ਦੀ ਸੁਵਿਧਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।

Advertisement

Advertisement