ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੌਜ ਅਤੇ ਪੁਲੀਸ ਦੀ ਮੁਫ਼ਤ ਸਿਖਲਾਈ ਲਈ ਰਜਿਸਟਰੇਸ਼ਨ ਆਰੰਭ

02:59 PM Jun 30, 2023 IST

ਮਾਨਸਾ: ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਮਾਨਸਾ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿੱਚ ਮਾਨਸਾ ਸਮੇਤ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਫੌਜ ਅਤੇ ਪੁਲੀਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਿਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਕਿਸੇ ਵੀ ਕੰਮ ਵਾਲੇ ਦਿਨ ਆਪਣੀ ਯੋਗਤਾ ਦੇ ਦਸਤਾਵੇਜ਼ ਲੈ ਕੇ ਨਿੱਜੀ ਤੌਰ ‘ਤੇ ਕੈਂਪ ਵਿੱਚ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ, ਆਨਲਾਈਨ ਅਪਲਾਈ ਫਾਰਮ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement
Tags :
ਆਰੰਭਸਿਖਲਾਈਪੁਲੀਸਮੁਫ਼ਤਰਜਿਸਟਰੇਸ਼ਨ
Advertisement