ਐੱਚ1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ 22 ਮਾਰਚ ਨੂੰ ਹੋਵੇਗੀ ਬੰਦ
12:11 PM Mar 19, 2024 IST
Advertisement
ਵਾਸ਼ਿੰਗਟਨ, 19 ਮਾਰਚ
ਵਿੱਤੀ ਸਾਲ 2025 ਲਈ ਅਮਰੀਕਾ ਵਿਚ ਵਿਦੇਸ਼ੀ ਕਾਮਿਆਂ ਲਈ ਸਭ ਤੋਂ ਵੱਧ ਮੰਗੇ ਜਾਣ ਵਾਲੇ ਐੱਚ-1ਬੀ ਵੀਜ਼ਾ ਲਈ ਸ਼ੁਰੂਆਤੀ ਰਜਿਸਟ੍ਰੇਸ਼ਨ 22 ਮਾਰਚ ਨੂੰ ਦੁਪਹਿਰ 12 ਵਜੇ ਬੰਦ ਹੋ ਜਾਵੇਗੀ। ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਨੇ ਅੱਜ ਕਿਹਾ ਕਿ ਇਸ ਮਿਆਦ ਦੌਰਾਨ ਸੰਭਾਵੀ ਬਿਨੈਕਾਰਾਂ ਅਤੇ ਕਾਨੂੰਨੀ ਪ੍ਰਤੀਨਿਧੀਆਂ ਨੂੰ ਚੋਣ ਪ੍ਰਕਿਰਿਆ ਲਈ ਹਰੇਕ ਲਾਭਪਾਤਰੀ ਨੂੰ ਰਜਿਸਟਰ ਕਰਨ ਅਤੇ ਰਜਿਸਟ੍ਰੇਸ਼ਨ ਫੀਸ ਦਾ ਭੁਗਤਾਨ ਕਰਨ ਲਈ ਆਨਲਾਈਨ ਖਾਤੇ ਦੀ ਵਰਤੋਂ ਕਰਨੀ ਪਵੇਗੀ।
Advertisement
Advertisement
Advertisement