ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ 31 ਤਕ

09:59 AM Aug 17, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਅਗਸਤ
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) ਲਈ 31 ਅਗਸਤ ਤੱਕ 2023 ਤੱਕ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੌਮੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਣ ਬਹਾਦਰੀ ਦਾ ਕੰਮ ਕੀਤਾ ਹੋਵੇ। ਜਿਨ੍ਹਾਂ ਅਸਾਧਾਰਣ ਯੋਗਤਾਵਾਂ ਨਾਲ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹੋਣ। ਇਹ ਪੁਰਸਕਾਰ ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਰਾਸ਼ਟਰੀ ਪੱਧਰ ਦੀ ਪ੍ਰਾਪਤੀ ਲਈ ਦਿੱਤੇ ਜਾਂਦੇ ਹਨ। ਕੋਈ ਵੀ ਬੱਚਾ, ਜੋ ਭਾਰਤ ਦਾ ਨਾਗਰਿਕ ਹੈ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਪੁਰਸਕਾਰ ਲਈ ਬਿਨੈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਦੀ ਵੈਬਸਾਈਟ ’ਤੇ 31 ਅਗਸਤ 2023 ਤੱਕ ਆਪਣੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਜਾਂਦਾ ਹੈ।

Advertisement

Advertisement