ਪੰਜਾਬ ਇਲੈਕਸ਼ਨ ਕੁਇਜ਼ ਲਈ ਰਜਿਸਟਰੇਸ਼ਨ ਸ਼ੁਰੂ
05:12 AM Dec 31, 2024 IST
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 30 ਦਸੰਬਰ
ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਵੱਲੋਂ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੰਜਾਬ ਇਲੈਕਸ਼ਨ ਕੁਇਜ਼-2025 ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ -ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ ਮਿਤੀ 17 ਜਨਵਰੀ 2025 ਤੱਕ ਕਰਵਾਈ ਜਾ ਸਕਦੀ ਹੈ ਅਤੇ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ ਮਿਤੀ 24 ਜਨਵਰੀ 2025 ਨੂੰ ਕਰਵਾਇਆ ਜਾਵੇਗਾ।
Advertisement
Advertisement