ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰੇਸ਼ਨ 29 ਫਰਵਰੀ ਤੱਕ
07:16 AM Nov 18, 2023 IST
Advertisement
ਪੱਤਰ ਪ੍ਰੇਰਕ
ਮਾਨਸਾ, 17 ਨਵੰਬਰ
ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਹੁਣ 29 ਫਰਵਰੀ ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣੇ ਸਨ, ਪ੍ਰੰਤੂ ਹੁਣ ਰਿਵਾਈਜ਼ਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 29 ਫਰਵਰੀ, 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 21 ਮਾਰਚ ਨੂੰ ਕੀਤੀ ਜਾਵੇਗੀ।
Advertisement
Advertisement