For the best experience, open
https://m.punjabitribuneonline.com
on your mobile browser.
Advertisement

ਜਵਾਹਰ ਨਵੋਦਿਆ ਵਿਦਿਆਲਿਆ ਦੀ ਰਜਿਸਟ੍ਰੇਸ਼ਨ ਸ਼ੁਰੂ

06:43 AM Aug 28, 2024 IST
ਜਵਾਹਰ ਨਵੋਦਿਆ ਵਿਦਿਆਲਿਆ ਦੀ ਰਜਿਸਟ੍ਰੇਸ਼ਨ ਸ਼ੁਰੂ
Advertisement

ਐਸਏਐਸ ਨਗਰ (ਮੁਹਾਲੀ): ਪਿੰਡ ਰਕੌਲੀ (ਮੁਹਾਲੀ) ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਅਗਲੇ ਵਿਦਿਅਕ ਸਾਲ 2025-26 ਦੀ ਛੇਵੀਂ ਜਮਾਤ ਵਿੱਚ ਦਾਖ਼ਲਾ ਪ੍ਰੀਖਿਆ ਲਈ ਇਸ ਸਾਲ ਪੰਜਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਲਿਆ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣੇ ਚਾਹੀਦੇ ਹਨ। ਸਬੰਧਤ ਵਿਦਿਆਰਥੀ ਤੀਜੀ, ਚੌਥੀ ਤੇ ਪੰਜਵੀਂ ਜਮਾਤ ਲਗਾਤਾਰ ਪੜ੍ਹਿਆ ਹੋਵੇ। ਉਸ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 (ਦੋਵਾਂ ਤਰੀਕਾਂ ਸਣੇ) ਤੱਕ ਹੋਇਆ ਹੋਵੇ, 31 ਜੁਲਾਈ 2024 ਤੋਂ ਪਹਿਲਾਂ ਪੰਜਵੀਂ ਜਮਾਤ ਵਿੱਚ ਵਿਦਿਆਰਥੀ ਦਾਖ਼ਲ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ https://navodaya.gov.in/nvs/en/8ome1 ’ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਆਖ਼ਰੀ ਮਿਤੀ 16 ਸਤੰਬਰ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement