ਪਹਿਲੀ ਤੋਂ ਸ਼ੁਰੂ ਹੋਵੇਗੀ ਐੱਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ
07:22 AM Nov 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਨਵੰਬਰ
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਪਹਿਲੀ ਦਸੰਬਰ ਤੋਂ 28 ਫਰਵਰੀ 2025 ਤੱਕ ਲੋਕ ਬਿਨਾਂ ਐੱਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ। ਇਸ ਸਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿੱਖ ਕੇ ਸੂਚਿਤ ਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਸਬੰਧੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
Advertisement
Advertisement