ਪ੍ਰਾਈਵੇਟ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ
06:20 AM Jan 14, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 13 ਜਨਵਰੀ
ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈਸੀਸੀਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀਡੀਪੀਓ ਨਾਲ ਤਾਲਮੇਲ ਕਰਕੇ ਫਾਰਮ ਪ੍ਰਾਪਤ ਕੀਤਾ ਜਾ ਸਕਦਾ ਹੈ।
Advertisement
Advertisement