ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਫਤਹਿ ਦਿਵਸ ਸਬੰਧੀ ਵਿਦਿਆਰਥੀਆਂ ਦੀ ਰਿਹਰਸਲ

08:53 AM Apr 28, 2024 IST
ਦਿੱਲੀ ਕਮੇਟੀ ਦੇ ਆਗੂ ਵਿਦਿਆਰਥੀਆਂ ਦੀ ਰਿਹਰਸਲ ਦੇਖਦੇ ਹੋਏ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਦਿੱਲੀ ਫ਼ਤਹਿ ਦਿਵਸ ਸਬੰਧੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੀ ਰਿਹਰਸਲ ਕਰਵਾਈ ਗਈ। ਧਰਮ ਪ੍ਰਚਾਰ ਵਿੰਗ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਰਿਹਰਸਲ ਵਿੱਚ ਕਰੀਬ 200 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਤੇ ਸਿੱਖ ਧਰਮ ਦੀਆਂ ਅਹਿਮ ਘਟਨਾਵਾਂ ਬਾਬਤ ਮੰਚ ਉਪਰ ਪੇਸ਼ਕਾਰੀ ਦਿੱਤੀ ਗਈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੁਝ ਸੁਝਾਅ ਦਿੱਤੇ। ਸ਼ਾਹਦਰਾ ਤੋਂ ਕਮੇਟੀ ਮੈਂਬਰ ਪਰਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਲਾਲ ਕਿਲ੍ਹੇ ਵਿੱਚ ਹੋਣ ਵਾਲੇ ਸਮਾਗਮ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਦਿੱਤੀ ਜਾਵੇਗੀ। ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਕਮੇਟੀ ਦੇ ਕਾਨਫਰੰਸ ਹਾਲ ’ਚ ਬੀਬੀਆਂ ਵੱਲੋਂ ਕੀਰਤਨ ਕੀਤਾ ਗਿਆ ਤੇ ਸੰਗੀਤ ਮਾਹਿਰਾਂ ਨੇ ਉਨ੍ਹਾਂ ਦਾ ਕੀਰਤਨ ਸੁਣਿਆ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਵਿੱਚ ਲਾਲ ਕਿਲ੍ਹੇ ਉਪਰ ਕੇਸਰੀ ਨਿਸ਼ਾਨ ਦਾ ਝੁੱਲਣਾ ਇੱਕ ਵੱਡੀ ਤੇ ਵਿਲੱਖਣ ਘਟਨਾ ਸੀ। ਵਿਦਿਆਰਥੀਆਂ ਨੇ ਦਿੱਲੀ ਨਾਲ ਜੁੜੇ ਸਿੱਖ ਇਤਿਹਾਸ ਤੇ ਭਾਈ ਕਨ੍ਹੱਈਆ ਬਾਰੇ ਪ੍ਰਸੰਗ ਪੇਸ਼ ਕੀਤੇ।

Advertisement

Advertisement
Advertisement