ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਦੀ ਸਿੰਘਾਂ ਦੀ ਰਿਹਾਈ: ਜੀਦਾ ਪਲਾਜ਼ਾ ਟੌਲ-ਮੁਕਤ ਕੀਤਾ

10:37 AM Jan 21, 2024 IST
ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ’ਤੇ ਧਰਨਾ ਦਿੰਦੇ ਹੋਏ ਸਿੱਖ ਕਾਰਕੁਨ ਅਤੇ ਕਿਸਾਨ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਬਠਿੰਡਾ, 20 ਜਨਵਰੀ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਰੋਸ ਵਜੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਦਾ ਬਿਗੁਲ ਵਜਾਉਂਦਿਆਂ ਅੱਜ ਸਿੱਖ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ’ਤੇ ਬਣੇ ਜੀਦਾ ਟੌਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਹਗੀਰਾਂ ਲਈ ਟੌਲ ਫ੍ਰੀ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਦੇ ਮੈਂਬਰ ਗੁਰਦੀਪ ਸਿੰਘ ਬਠਿੰਡਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਬਿਸ਼ਨੰਦੀ ਅਤੇ ਲੋਕ ਸੰਘਰਸ਼ ਹਜੂਮ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤ ਗਿੱਲ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚ ਕੌਮੀ ਇਨਸਾਫ਼ ਮੋਰਚੇ ਅਤੇ ਕਿਸਾਨ ਜਥੇਬੰਦੀਆਂ, ਸਿੱਖ ਸੰਸਥਾਵਾਂ ਵੱਲੋਂ ਸਾਰੇ ਟੌਲ ਪਲਾਜ਼ੇ 3 ਘੰਟਿਆਂ ਲਈ ਰਾਹਗੀਰਾਂ ਲਈ ਮੁਫ਼ਤ ਕੀਤੇ ਗਏ। ਇਸ ਮੌਕੇ ਸੁਰਜੀਤ ਸਿੰਘ ਖੇਮੂਆਣਾ, ਸੁਖਬੀਰ ਸਿੰਘ, ਹਰਮੰਦਰਨ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ ਜਲੌਰ ਸਿੰਘ, ਬੇਅੰਤ ਸਿੰਘ, ਗੁਰਦੇਵ ਸਿੰਘ,ਕਰਮਾ ਸਿੰਘ, ਸੁਖਦੇਵ ਸਿੰਘ, ਹਾਕਮ ਸਿੰਘ, ਜਲੌਰ ਸਿੰਘ,ਰਵੀ ਸਿੰਘ, ਬੰਤ ਸਿੰਘ, ਬੂਟਾ ਸਿੰਘ, ਨੌਨੀ ਸਿੰਘ, ਗੁਲਰਾਜ ਸਿੰਘ, ਕਾਲਾ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ, ਯਾਦਵਿੰਦਰ ਸਿੰਘ ਸਿਵੀਆਂ, ਬਾਬਾ ਚਮਕੌਰ ਸਿੰਘ ਬਾਈ ਰੂਪਾ, ਭਾਈ ਜਸਵਿੰਦਰ ਸਿੰਘ ਘੋਲੀਆ, ਬਾਬਾ ਮਨਪਰੀਤ ਸਿੰਘ ਫਰੀਦਕੋਟ, ਭਾਈ ਸੁਰਜੀਤ ਸਿੰਘ, ਭਾਈ ਨਛੱਤਰ ਸਿੰਘ, ਭਾਈ ਭਜਨ ਸਿੰਘ, ਮਜ਼ਦੂਰ ਆਗੂ ਅੰਗਰੇਜ਼ ਸਿੰਘ ਗੌਰਾ ਅਤੇ ਬਹੁਤ ਸਾਰੇ ਸਿੱਖ ਆਗੂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ।

Advertisement

Advertisement