ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਦੀ ਸਿੰਘਾਂ ਦੀ ਰਿਹਾਈ ਮੇਰਾ ਮੁੱਖ ਏਜੰਡਾ: ਵਲਟੋਹਾ

07:10 AM Apr 29, 2024 IST

ਗੁਰਬਖਸ਼ਪੁਰੀ
ਤਰਨ ਤਾਰਨ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਣ ਨਾਲ ਜਿੱਥੇ ਹਲਕੇ ਤੋਂ ਚੋਣ ਸਰਗਰਮੀਆਂ ਹੋਰ ਤੇਜ਼ ਹੋ ਰਹੀਆਂ ਹਨ ਉਥੇ ਹਲਕੇ ਦਾ ਮੁਕਾਬਲਾ ਵੀ ਸਖਤ ਹੋ ਗਿਆ ਹੈ। ਵਿਰਸਾ ਸਿੰਘ ਵਲਟੋਹਾ 2007 ਤੋਂ ਲੈ ਕੇ 2017 ਤਕ ਦੋ ਵਾਰ ਇਸ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਰਹੇ ਹਨ। 61 ਸਾਲਾ ਵਿਰਸਾ ਸਿੰਘ ਨੇ ਪੰਜਾਬੀ ਵਿਸ਼ੇ ਵਿਚ ਐਮਏ ਕਰਨ ਉਪਰੰਤ ਯੂਜੀਸੀ ਦਾ ਟੈਸਟ ਜੇਲ੍ਹ ਵਿਚ ਰਹਿੰਦਿਆਂ ਪਾਸ ਕੀਤਾ ਸੀ। ਉਹ 10 ਸਾਲ ਜੇਲ੍ਹ ਵਿਚ ਰਹੇ ਹਨ ਅਤੇ ਤਿੰਨ ਵਾਰ ਐਨਐਸਏ ਦਾ ਸਾਹਮਣਾ ਕੀਤਾ ਹੈ। ਉਹ ਖੁਦ ਵੀ ਗਰਮਖਿਆਲੀ ਰਹੇ ਹਨ| ਉਨ੍ਹਾਂ ਆਪਣੇ ਮੁੱਖ ਏਜੰਡੇ ਦੀ ਗੱਲ ਕਰਦਿਆਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਗੱਲ ਕਰਨ ਦੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਪਹਿਲ ਦੇਣਗੇ| ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਦਿੱਤੀਆਂ ਸਜ਼ਾਵਾਂ ਕੱਟਣ ’ਤੇ ਵੀ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਸਿੱਖਾਂ ਨਾਲ ਅਨਿਆਂ ਹੈ।
ਉਹ ਕਿਸਾਨੀ ਦੇ ਮਸਲਿਆਂ ਦੀ ਗੱਲ ਕਰਨ ਦੇ ਨਾਲ ਪਾਕਿਸਤਾਨ ਨਾਲ ਵਾਹਗਾ ਰਸਤਿਓਂ ਵਪਾਰ ਨੂੰ ਖੋਲ੍ਹਣ ਲਈ ਵੀ ਆਵਾਜ਼ ਬੁਲੰਦ ਕਰਨਗੇ ਤੇ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ ਮੰਨੀਆਂ ਮੰਗਾਂ ਲਾਗੂ ਕਰਨ ਦੀ ਵੀ ਗੱਲ ਕਰਦੇ ਰਹਿਣਗੇ| ਖਡੂਰ ਸਾਹਿਬ ਹਲਕੇ ਤੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਵਲੋਂ ਚੋਣ ਲੜੀ ਜਾਵੇਗੀ। ਇਸ ਤੋਂ ਇਲਾਵਾ ਭਾਜਪਾ ਵਲੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਰਫ ਮੀਆਂਵਿੰਡ, ਸੀਪੀਆਈ-ਸੀਪੀਐਮ ਦੇ ਸਾਂਝੇ ਉਮੀਦਵਾਰ ਗੁਰਦਿਆਲ ਸਿੰਘ ਖਡੂਰ ਸਾਹਿਬ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਰਪਾਲ ਸਿੰਘ ਬਲੇਰ ਪਹਿਲਾਂ ਤੋਂ ਹੀ ਚੋਣ ਮੈਦਾਨ ਵਿਚ ਆ ਚੁੱਕੇ ਹਨ| ਇਸ ਹਲਕੇ ਤੋਂ ਕਾਂਗਰਸ ਪਾਰਟੀ ਨੇ ਹਾਲੇ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਹੈ।

Advertisement

Advertisement
Advertisement