ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਰਾਜਧਾਨੀ ’ਚ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ

08:41 AM Jun 27, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੂਨ
ਦਿੱਲੀ-ਐੱਨਸੀਆਰ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਦਿੱਲੀ ਤੋਂ ਇਲਾਵਾ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਵੀ ਮੀਂਹ ਪਿਆ ਹੈ। ਮਾਨੇਸਰ ਵਿੱਚ ਭਾਰੀ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਲੋਕਾਂ ਨੇ ਆਪਣੇ ਦਫ਼ਤਰਾਂ ਅਤੇ ਘਰਾਂ ਤੋਂ ਬਾਹਰ ਆ ਕੇ ਸੁਹਾਵਣੇ ਮੌਸਮ ਦਾ ਆਨੰਦ ਮਾਣਿਆ। ਭਾਰੀ ਮੀਂਹ ਕਾਰਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਵਿੱਚ ਇਸ ਗਰਮ ਰੁੱਤ ਦਾ ਇਹ ਤੀਜਾ ਮੀਂਹ ਹੈ, ਜਿਸ ਕਾਰਨ ਲੋਕਾਂ ਨੂੰ ਲਗਾਤਾਰ ਰਾਹਤ ਮਿਲ ਰਹੀ ਹੈ। ਹੁਣ ਲੋਕ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਜਿਵੇਂ ਹੀ ਮੌਨਸੂਨ ਦਾ ਮੀਂਹ ਦਿੱਲੀ ਵਿੱਚ ਦਸਤਕ ਦੇਵੇਗਾ, ਲੋਕਾਂ ਨੂੰ ਗਰਮੀ ਤੋਂ ਪੂਰੀ ਤਰ੍ਹਾਂ ਰਾਹਤ ਮਿਲ ਜਾਵੇਗੀ। ਅੱਜ ਪਏ ਮੀਂਹ ਨਾਲ ਲੋਕਾਂ ਨੇ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲਣ ਨਾਲ ਸੁੱਖ ਦਾ ਸਾਹ ਲਿਆ ਹੈ। ਰੋਹਿਣੀ ਅਤੇ ਪੂਰਬੀ ਦਿੱਲੀ ਵਿੱਚ ਸਵੇਰੇ ਅਚਾਨਕ ਮੌਸਮ ਬਦਲ ਗਿਆ। ਇਸ ਤੋਂ ਬਾਅਦ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਜੂਨ ਮਹੀਨੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਕਈ ਦਿਨਾਂ ਤੋਂ ਮੌਸਮ ਦਾ ਪੈਟਰਨ ਬਦਲ ਗਿਆ ਹੈ। ਜੂਨ ਮਹੀਨੇ ਦੌਰਾਨ ਲੋਕਾਂ ਨੂੰ ਖਾਸੀ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ।

Advertisement

Advertisement
Advertisement