ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਕਾਰਨ ਹੁੰਮਸ ਤੋਂ ਰਾਹਤ, ਪਾਰਾ ਡਿੱਗਿਆ

08:39 PM Jun 29, 2023 IST
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 26 ਜੂਨ

Advertisement

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਪੈ ਰਹੇ ਮੀਂਹ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਅਤਿ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਾਰਾ ਵੀ ਆਮ ਨਾਲੋਂ 5 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ 41.8 ਐੱਮਐੱਮ ਮੀਂਹ ਪਿਆ ਹੈ। ਉੱਧਰ ਮੌਸਮ ਵਿਗਿਆਨੀਆਂ ਨੇ 27, 28 ਤੇ 29 ਜੂਨ ਨੂੰ ਸ਼ਹਿਰ ‘ਚ ਦਰਮਿਆਨਾ ਤੇ 30 ਜੂਨ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਉਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਵੀ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਜਾਵੇਗੀ।

ਸ਼ਹਿਰ ‘ਚ ਅੱਜ ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਲਗਾਤਾਰ ਮੀਂਹ ਪੈਂਦਾ ਰਿਹਾ। ਇਸ ਦੌਰਾਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਇਸ ਦੌਰਾਨ ਸ਼ਹਿਰ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ, ਜਦੋਂਕਿ ਮੀਂਹ ਤੋਂ ਬਾਅਦ ਮੌਸਮ ਖੁਸ਼ਗਵਾਰ ਹੋ ਗਿਆ। ਮੌਸਮ ਵਿੱਚ ਠੰਢਕ ਨੂੰ ਵੇਖਦਿਆਂ ਸੁਖਨਾ ਝੀਲ, ਰੌਕ ਗਾਰਡਨ ਤੇ ਸ਼ਹਿਰ ‘ਚ ਹੋਰਨਾਂ ਘੁੰਮਣ ਵਾਲੀਆਂ ਥਾਵਾਂ ‘ਤੇ ਬਾਅਦ ਦੁਪਹਿਰ ਸੈਲਾਨੀਆਂ ਦੀ ਭੀੜ ਲੱਗੀ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਮੁੱਖ ਬਾਜ਼ਾਰ ਤੇ ਏਲਾਂਤੇ ਮਾਲ ‘ਚ ਵੀ ਲੋਕਾਂ ਦੀ ਭੀੜ ਲੱਗੀ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ ਵੀ 26.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਦੇ ਬਰਾਬਰ ਦਰਜ ਕੀਤਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ‘ਚ ਪਹਿਲੀ ਤੋਂ 26 ਜੂਨ ਤੱਕ 113.8 ਐੱਮਐੱਮ ਮੀਂਹ ਪਿਆ ਹੈ। ਹਾਲਾਂਕਿ, ਹਾਲੇ ਤੱਕ ਇਹ ਮੀਂਹ ਆਮ ਨਾਲੋਂ ਘੱਟ ਪਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਕਰਕੇ ਇਸ ਮਹੀਨੇ ਵੀ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਗੌਰਤਲਬ ਹੈ ਕਿ ਇਸ ਸਾਲ ਮਈ ਮਹੀਨੇ ਵਿੱਚ ਪਏ ਮੀਂਹ ਨੇ ਪਿਛਲੇ 52 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸਨ। ਇਸ ਵਾਰ ਮਈ ਮਹੀਨੇ ‘ਚ ਆਮ ਨਾਲੋਂ 161 ਫ਼ੀਸਦ ਵੱਧ ਮੀਂਹ ਪਿਆ ਸੀ।

ਬਾਰਿਸ਼ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋਇਆ

ਖਰੜ (ਸ਼ਸ਼ੀਪਾਲ ਜੈਨ): ਅੱਜ ਹੋਈ ਬਰਸਾਤ ਨੇ ਖਰੜ ਨਗਰ ਕੌਂਸਲ ਵੱਲੋਂ ਪਾਣੀ ਦੇ ਨਿਕਾਸ ਲਈ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਪਹਿਲੇ ਮੀਂਹ ਵਿੱਚ ਹੀ ਆਰਿਆ ਕਾਲਜ ਰੋਡ ‘ਤੇ ਦੋ-ਤਿੰਨ ਫੁੱਟ ਪਾਣੀ ਖੜ੍ਹਾ ਹੋ ਗਿਆ ਅਤੇ ਲੋਕਾਂ ਦੀਆਂ ਦੁਕਾਨਾਂ ਅਤੇ ਘਰਾਂ ਵਿੱਚ ਦਾਖ਼ਲ ਹੋ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਅਜਿਹਾ ਹੋ ਰਿਹਾ ਹੈ ਪਰ ਨਗਰ ਕੌਂਸਲ ਵੱਲੋਂ ਇਸ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਲਾਂਡਰਾ ਰੋਡ ਦੇ ਦੋਵੇਂ ਪਾਸੇ ਬਣਿਆ ਨਾਲ ਪਿੰਡ ਕੈਲੋਂ ਕੋਲ ਜਾ ਕੇ ਬੰਦ ਹੋ ਗਿਆ ਹੈ ਅਤੇ ਉਸ ਨੂੰ ਲਾਂਡਰਾਂ ਵਾਲੀ ਨਦੀ ਤੱਕ ਨਹੀਂ ਜੋੜਿਆ ਗਿਆ। ਇਸੇ ਤਰ੍ਹਾਂ ਐੱਫਸੀਆਈ ਦੇ ਗੋਦਾਮਾ ਨੇੜਲੇ ਨਾਲੇ ਨੂੰ ਵੀ ਇਸ ਨਾਲ ਨਹੀਂ ਜੋੜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਮਾਨਸੂਨ ਦੇ ਮੱਦੇਨਜ਼ਰ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ।

ਮੀਂਹ ਕਾਰਨ ਜਨ-ਜੀਵਨ ਠੱਪ

ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ ਅੱਜ ਸਵੇਰੇ ਪਈ ਬਰਸਾਤ ਨੇ ਸ਼ਹਿਰ ਦਾ ਜਨ-ਜੀਵਨ ਪੂਰੀ ਤਰ੍ਹਾਂ ਠੱਪ ਕਰ ਦਿੱਤਾ। ਬਾਰਿਸ਼ ਕਾਰਨ ਸੈਕਟਰ-20, 19, ਇੰਡਸਟਰੀਅਲ ਏਰੀਆ ਫੇਜ-1 ਅਤੇ ਫੇਜ-2, ਸੈਕਟਰ-8/17 ਚੌਕ, ਤਵਾ ਚੌਕ, ਰਾਜੀਵ ਕਲੋਨੀ, ਇੰਦਰਾ ਕਲੋਨੀ ਅਤੇ ਗਾਂਧੀ ਕਲੋਨੀ ਵਿੱਚ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਸੈਕਟਰ-20 ਦੀਆਂ ਕਈ ਹਾਊਸਿੰਗ ਸੁਸਾਇਟੀਆਂ ਵਿੱਚ ਬਰਸਾਤੀ ਪਾਣੀ ਨਾਲ ਸੀਵਰੇਜ ਓਵਰਫਲੋਅ ਹੋਣ ਕਾਰਨ ਪਾਣੀ ਸੁਸਾਇਟੀਆਂ ਦੀਆਂ ਲਿਫਟਾਂ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਲਿਫਟਾਂ ਬੰਦ ਹੋ ਗਈਆਂ। ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਨਗਰ ਨਿਗਮ ਅਤੇ ਸ਼ਹਿਰੀ ਵਿਕਾਸ ਹੁੱਡਾ ਦੇ ਪ੍ਰਬੰਧਾਂ ਦੇ ਦਾਅਵਿਆਂ ਦੀ ਵੀ ਪੋਲ ਖੁੱਲ੍ਹ ਗਈ।

ਪੰਚਕੂਲਾ-ਮੋਰਨੀ ਸੜਕ ‘ਤੇ ਢਿੱਗਾਂ ਡਿਗੀਆਂ

ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਦੇ ਮੋਰਨੀ ਬਲਾਕ ਵਿੱਚ ਬਾਰਿਸ਼ ਲੋਕਾਂ ਲਈ ਮੁਸੀਬਤ ਬਣ ਗਈ। ਭਾਰੀ ਬਰਸਾਤ ਕਾਰਨ ਕਈ ਥਾਵਾਂ ਉੱਤੇ ਪਹਾੜੀ ਮਲਬਾ ਡਿੱਗ ਕੇ ਸੜਕਾਂ ‘ਤੇ ਆ ਗਿਆ, ਜਿਸ ਕਾਰਨ ਮੋਰਨੀ-ਪੰਚਕੂਲਾ ਮਾਰਗ ਕਈ ਘੰਟੇ ਬੰਦ ਰਿਹਾ। ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਵੀ ਇਨ੍ਹਾਂ ਘਟਨਾਵਾਂ ਦਾ ਨੋਟਿਸ ਲਿਆ ਹੈ। ਵਿਭਾਗ ਦੇ ਅਧਿਕਾਰੀ ਵੱਲੋਂ ਬੰਦ ਪਏ ਇਸ ਮਾਰਗ ਨੂੰ ਤੁਰੰਤ ਸਾਫ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੋਰਨੀ ਪਹਾੜੀ ਖੇਤਰ ਹੈ ਅਤੇ ਇੱਥੇ ਆਉਣ-ਜਾਣ ਲਈ ਸੀਮਿਤ ਮਾਰਗ ਹਨ।

Advertisement
Tags :
ਹੁੰਮਸਕਾਰਨਡਿੱਗਿਆਪਾਰਾਮੀਂਹਰਾਹਤ
Advertisement