ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਤੇ ਕਿਣ-ਮਿਣ ਨਾਲ ਰਾਹਤ

06:42 AM Jun 04, 2024 IST
ਚੰਡੀਗੜ੍ਹ ਵਿੱਚ ਸੋਮਵਾਰ ਸ਼ਾਮ ਸਮੇਂ ਚੱਲੀ ਹਨੇਰੀ ਕਾਰਨ ਉੱਡ ਰਹੀ ਧੂੜ ਵਿੱਚ ਜਾਂਦੀਆਂ ਹੋਈਆਂ ਦੋ ਔਰਤਾਂ। -ਫੋਟੋ: ਰਵੀ ਕੁਮਾਰ

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 3 ਜੂਨ
ਟਰਾਈਸਿਟੀ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਅੱਜ ਸ਼ਾਮ ਵੇਲੇ ਹਨੇਰੀ ਆਉਣ ਤੇ ਕਿਣ-ਮਿਣ ਨਾਲ ਕੁਝ ਰਾਹਤ ਮਿਲੀ ਹੈ। ਇਸ ਖੇਤਰ ਵਿਚ ਅੱਜ ਦੁਪਹਿਰ ਤਕ ਗਰਮੀ ਰਹੀ ਪਰ ਸ਼ਾਮ ਵੇਲੇ ਤੇਜ਼ ਹਵਾਵਾਂ ਚੱਲਣ ਨਾਲ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲੀ। ਦੂਜੇ ਪਾਸੇ ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਅਗਲੇ ਤਿੰਨ ਦਿਨ ਹਲਕਾ ਮੀਂਹ ਪੈ ਸਕਦਾ ਹੈ ਜਦਕਿ ਅੱਠ ਜੂਨ ਤੋਂ ਮੌਸਮ ਸਾਫ ਰਹੇਗਾ।
ਚੰਡੀਗੜ੍ਹ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 29.3 ਡਿਗਰੀ ਦਰਜ ਕੀਤਾ ਗਿਆ। ਅੱਜ ਸ਼ਾਮ ਵੇਲੇ ਅਚਾਨਕ ਹੀ ਬੱਦਲ ਛਾ ਗਏ ਤੇ ਕੁਝ ਸਮੇਂ ਬਾਅਦ ਕਿਣ ਮਿਣ ਹੋਣ ਨਾਲ ਅਤਿ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲੀ। ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਹੈ ਕਿ ਚਾਰ ਜੂਨ ਨੂੰ ਅੰਸ਼ਕ ਬੱਦਲਵਾਈ ਰਹੇਗੀ ਤੇ ਗਰਜ ਨਾਲ ਛਿੱਟੇ ਪੈ ਸਕਦੇ ਹਨ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹਿ ਸਕਦਾ ਹੈ। ਪੰਜ ਜੂਨ ਨੂੰ ਵੀ ਬੱਦਲਵਾਈ ਰਹੇਗੀ ਤੇ ਹਲਕਾ ਮੀਂਹ ਪੈ ਸਕਦਾ ਹੈ, ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਰਹੇਗਾ। ਛੇ ਜੂਨ ਨੂੰ ਅੰਸ਼ਕ ਬੱਦਲਵਾਈ ਰਹੇਗੀ ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਸੱਤ ਜੂਨ ਨੂੰ ਅੰਸ਼ਕ ਬੱਦਲਵਾਈ ਰਹੇਗੀ ਜਦਕਿ ਅੱਠ ਜੂਨ ਤੋਂ ਮੁੜ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਕਾਰਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਡਾਕਟਰਾਂ ਨੇ ਲੋਕਾਂ ਨੂੰ ਸਵੇਰੇ ਗਿਆਰਾਂ ਵਜੇ ਤੋਂ ਬਾਅਦ ਦੁਪਹਿਰ ਚਾਰ ਵਜੇ ਤਕ ਘਰੋਂ ਬਾਹਰ ਨਾ ਨਿਕਲਣ ਦੀ ਤਾਕੀਦ ਕੀਤੀ ਹੋਈ ਹੈ। ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਲੋਕ ਗਰਮੀ ਤੋਂ ਬਚਣ ਲਈ ਤਰਲ ਪਦਾਰਥਾਂ ਦਾ ਸੇਵਨ ਕਰਨ।

Advertisement

ਨਿਊ ਚੰਡੀਗੜ੍ਹ ਵਿੱਚ ਕਿਣ-ਮਿਣ ਹੋਈ

ਮੁੱਲਾਂਪੁਰ ਗਰੀਬਦਾਸ: ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡ ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਉਂ, ਸਿੱਸਵਾਂ ਇਲਾਕੇ ਵਿੱਚ ਅੱਜ ਸ਼ਾਮ ਵੇਲੇ ਤੇਜ਼ ਹਵਾਵਾਂ ਅਤੇ ਹਨੇਰੀ ਚੱਲਣ ਮਗਰੋਂ ਕਿਣ-ਮਿਣ ਹੁੰਦੀ ਰਹੀ। ਇਸ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਇਸ ਮੌਕੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। -ਪੱਤਰ ਪ੍ਰੇਰਕ

Advertisement
Advertisement