ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ

08:20 AM Aug 25, 2024 IST
ਲੁਧਿਆਣਾ ਵਿੱਚ ਅਚਾਨਕ ਆਏ ਮੀਂਹ ’ਚੋਂ ਲੰਘਦੀ ਹੋਈ ਇੱਕ ਮਹਿਲਾ। - ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਅਗਸਤ
ਸਨਅਤੀ ਸ਼ਹਿਰ ਵਿੱਚ ਸ਼ਨਿੱਚਰਵਾਰ ਨੂੰ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਮੀਂਹ ਤੇ ਤੇਜ਼ ਹਵਾਵਾਂ ਨੇ ਮੌਸਮ ਨੂੰ ਸੁਹਾਵਣਾ ਕਰ ਦਿੱਤਾ। ਹਾਲਾਂਕਿ, ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ, ਸ਼ਾਮ ਹੁੰਦੇ ਹੁੰਦੇ ਪਾਣੀ ਦੀ ਨਿਕਾਸੀ ਕੁੱਝ ਇਲਾਕਿਆਂ ਵਿੱਚੋਂ ਤਾਂ ਹੋ ਗਈ, ਪਰ ਨੀਵੇਂ ਇਲਾਕਿਆਂ ਵਿੱਚ ਦੇਰ ਸ਼ਾਮ ਤੱਕ ਪਾਣੀ ਖੜ੍ਹਾ ਰਿਹਾ।
ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਸੀ ਕਿ ਹਫ਼ਤੇ ਦੇ ਅਖੀਰ ’ਚ ਲਗਾਤਾਰ ਮੀਂਹ ਪੈਣ ਦੇ ਆਸਾਰ ਹਨ ਜਿਸ ਤੋਂ ਬਾਅਦ ਸ਼ਨਿੱਚਵਾਰ ਨੂੰ ਦੁਪਹਿਰ ਵੇਲੇ ਇੱਕੋਂ ਵਾਰ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ, ਦੁਪਹਿਰ ਇੱਕ ਵਜੇ ਦੇ ਕਰੀਬ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਸ਼ਹਿਰਵਾਸੀਆਂ ਨੇ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਕੀਤੀ। ਕਰੀਬ ਇੱਕ ਡੇਢ ਘੰਟਾ ਸ਼ਹਿਰ ਵਿੱਚ ਮੀਂਹ ਪੈਂਦਾ ਰਿਹਾ ਜਿਸ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਹੀ ਪਾਣੀ ਹੋ ਗਿਆ। ਨੀਵੇਂ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਪਾਣੀ ਸੜਕਾਂ ’ਤੇ ਖੜ੍ਹਾ ਹੋ ਗਿਆ।
ਛੁੱਟੀ ਵਾਲਾ ਦਿਨ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਸ਼ਾਮ ਨੂੰ ਵੱਡੀ ਗਿਣਤੀ ਵਿੱਚ ਲੋਕ ਬਾਜ਼ਾਰਾਂ ਵਿੱਚ ਨਿਕਲੇ ਹੋਏ ਸਨ, ਪਰ ਸੜਕਾਂ ’ਤੇ ਪਾਣੀ ਹੋਣ ਕਾਰਨ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਮੀਂਹ ਕਾਰਨ ਇਲਾਕਾ ਹੈਬੋਵਾਲ, ਤਾਜਪੁਰ ਰੋਡ, ਟਿੱਬਾ ਰੋਡ, ਸ਼ੇਰਪੁਰ ਚੌਂਕ, ਢੰਡਾਰੀ ਕਲਾਂ ਤੇ ਬਾਲ ਸਿੰਘ ਨਗਰ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋ ਗਿਆ।
ਮੀਂਹ ਕਾਰਨ ਸ਼ਹਿਰ ਦੇ ਵਿਚਾਲੋਂ ਲੰਘਦੇ ਨੈਸ਼ਨਲ ਹਾਈਵੇਅ ’ਤੇ ਮੀਂਹ ਕਾਰਨ ਕਾਫ਼ੀ ਪਾਣੀ ਖੜ੍ਹਾ ਹੋ ਗਿਆ। ਇੱਥੋਂ ਲੰਘਣ ਵਾਲੀਆਂ ਗੱਡੀਆਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਨੈਸ਼ਨਲ ਹਾਈਵੇਅ ’ਤੇ ਖਾਸ ਕਰਕੇ ਸਰਵਿਸ ਲੇਨ ਤੇ ਅੰਡਰਪਾਸਾਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ।

Advertisement

Advertisement
Advertisement