ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
09:40 AM Jul 22, 2023 IST
ਪੱਤਰ ਪ੍ਰੇਰਕ
ਜੈਂਤੀਪੁਰ, 21 ਜੁਲਾਈ
ਪਿੰਡ ਛਿੱੱਤ ਦੀ ਸੰਗਤ ਵੱਲੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਛਿੱਤ ਦੇ ਪ੍ਰਧਾਨ ਸੁਖਦੇਤਵ ਸਿੰਘ ਮਾਹਲ ਅਤੇ ਸਰਪੰਚ ਅਵਤਾਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਦੀ ਨੌਜਵਾਨ ਸੇਵਕ ਸਭਾ ਦੇ ਸੇਵਾਦਾਰ ਹੜ੍ਹ ਪੀੜਤਾਂ ਲਈ ਲੰਗਰ ਦੀ ਸੁੱਕੀ ਰਸਦ ਅਤੇ ਪਸ਼ੂਆਂ ਲਈ ਚਾਰੇ ਦੀਆਂ ਟਰਾਲੀਆਂ ਲੈ ਕੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਇਲਾਕੇ ਲਈ ਰਵਾਨਾ ਹੋਏ। ਇਸ ਮੌਕੇ ਸਭਾ ਦੇ ਸੇਵਾਦਾਰ ਨੋਬਲਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨਾ ਅਤੇ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਨੌਜਵਾਨਾਂ ਦੀ ਟੀਮ ਨੇ ਘਰਾਂ ਵਿੱਚੋਂ ਲੰਗਰ ਲਈ ਰਸਦ ਇਕੱਠੀ ਕੀਤੀ ਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ। ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਅਤੇ ਸਰਪੰਚ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਹ ਨੌਜਵਾਨ ਫ਼ਿਰੋਜ਼ਪੁਰ ਅਤੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਵੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦੀ ਸੇਵਾ ਕਰ ਕੇ ਆਏ ਹਨ। ਉਨ੍ਹਾਂ ਨੌਜਵਾਨਾਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਹੈ।
Advertisement
Advertisement