ਸੁਪਰੀਮ ਕੋਰਟ ਵੱਲੋਂ ਸਨੀ ਐਨਕਲੇਵ ਦੇ ਐੱਮਡੀ ਬਾਜਵਾ ਨੂੰ ਰਾਹਤ
06:15 AM Oct 08, 2024 IST
ਪੱਤਰ ਪ੍ਰੇਰਕ
ਖਰੜ, 7 ਅਕਤੂਬਰ
ਸੁਪਰੀਮ ਕੋਰਟ ਨੇ ਖਰੜ ਵਿੱਚ ਸਥਿਤ ਸਨੀ ਐਨਕਲੇਵ ਸੁਸਾਇਟੀ ਦੇ ਐੱਮਡੀ ਜਰਨੈਲ ਸਿੰਘ ਬਾਜਵਾ ਨੂੰ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਖ਼ਿਲਾਫ਼ ਪਹਿਲੀ ਅਕਤੂਬਰ ਨੂੰ ਜਾਰੀ ਕੀਤੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਵਿਚ ਬਾਜਵਾ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ। ਬਾਜਵਾ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਸਿਖਰਲੀ ਅਦਾਲਤ ਨੇ 4 ਅਕਤੂਬਰ ਨੂੰ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਬਾਜਵਾ ਇਸ ਮਾਮਲੇ ਵਿਚ ਪਹਿਲਾਂ ਹੀ ਗ੍ਰਿਫ਼ਤਾਰ ਹੈ। ਇਸ ਕੇਸ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਗਈ ਹੈ। ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਇਹ ਹੁਕਮ ਬਾਜਵਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਜਾਂਚ ਵਿਚ ਕੋਈ ਰੁਕਾਵਟ ਨਹੀਂ ਬਣਨਗੇ।
Advertisement
Advertisement