ਪੰਜਾਬ ਸਰਕਾਰ ਵੱਲੋਂ ਮਿਕਸਡ ਲੈਂਡ ਯੂਜ਼ ਸਨਅਤਕਾਰਾਂ ਨੂੰ ਰਾਹਤ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜੁਲਾਈ
ਪੰਜਾਬ ਸਰਕਾਰ ਵੱਲੋਂ ਮਿਕਸਡ ਲੈਂਡ ਯੂਜ਼ ਦੇ ਕਾਰਖਾਨੇਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਇਸ ਦੀ ਮਿਆਦ ਪੰਜ ਸਾਲ ਲਈ ਹੋਰ ਵਧਾ ਦਿੱਤੀ ਹੈ ਜਿਸ ਨਾਲ ਇਨ੍ਹਾਂ ਇਲਾਕਿਆਂ ਵਿੱਚ ਲੱਗੀਆਂ ਫੈਕਟਰੀਆਂ ਦੇ ਸਤੰਬਰ ਤੋਂ ਬਾਅਦ ਉਜਾੜੇ ਦਾ ਡਰ ਖ਼ਤਮ ਹੋ ਗਿਆ ਹੈ ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਚੰਡੀਗੜ੍ਹ ਵਿੱਚ ਸਨਅਤਕਾਰਾਂ ਨਾਲ ਮੀਟਿੰਗ ਵਿੱਚ ਇਸ ਸਬੰਧੀ ਐਲਾਨ ਕੀਤਾ। ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀਐਸ ਚਾਵਲਾ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਨਅਤਕਾਰਾਂ ਦੇ ਵਫ਼ਦ ਨੇ ਕੈਬਨਿਟ ਮੰਤਰੀ ਮੀਤ ਹੇਅਰ ਨਾਲ ਮਿਕਸਡ ਲੈਂਡ ਯੂਜ਼ ਦੇ ਉਦਯੋਗਾਂ ਉਪਰ ਲਟਕ ਰਹੀ ਉਜਾੜੇ ਦੀ ਤਲਵਾਰ ਬਾਰੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਨੇ ਮਿਕਸ ਲੈਂਡ ਏਰੀਆ ਤੋਂ ਉਦਯੋਗ ਨੂੰ ਨਾ ਉਜਾੜਨ ਦੀ ਬੇਨਤੀ ਨੂੰ ਸਵੀਕਾਰਦੇ ਹੋਏ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ।
ਚੰਡੀਗੜ੍ਹ (ਟਨਸ): ਪੰਜਾਬ ਦੀ ਖਿਡਾਰਨ ਕਨਿਕਾ ਆਹੂਜਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੋਣ ਹੋ ਗਈ ਹੈ। ਉਸ ਨੇ ਅੱਜ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕੀਤੀ। ਸ੍ਰੀ ਹੇਅਰ ਨੇ ਕਨਿਕਾ ਨੂੰ ਵਧਾਈ ਦਿੰਦਿਆਂ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ’ਚ ਪੰਜਾਬ ਤੇ ਮਹਿਲਾ ਪ੍ਰੀਮੀਅਰ ਲੀਗ ’ਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।