ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਕਾਰਜ ਜ਼ੋਰਾਂ ’ਤੇ

07:35 AM Jul 17, 2023 IST
ਜਲੰਧਰ ਵਿੱਚ ਸੀਆਰਪੀਅੈੱਫ ਦੇ ਜਵਾਨ ਹਡ਼੍ਹ ਪੀਡ਼ਤਾਂ ਨੂੰ ਰਾਹਤ ਸਮੱਗਰੀ ਵੰਡਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿੳੂਨ

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਸੂਬੇ ’ਚ 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਸੂਬਾ ਸਰਕਾਰ ਵੱਲੋਂ ਚਲਾਏ ਗਏ ਰਾਹਤ ਕਾਰਜ ਦੌਰਾਨ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਕੁੱਲ 148 ਰਾਹਤ ਕੈਂਪ ਹਨ, ਜਨਿ੍ਹਾਂ ਵਿੱਚ 3731 ਲੋਕ ਠਹਿਰੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 15 ਜ਼ਿਲ੍ਹਿਆਂ ਦੇ 1414 ਪਿੰਡ ਹਾਲੇ ਵੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਬਿ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਐੱਸ.ਬੀ.ਐੱਸ. ਨਗਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਕਾਰਨ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਜਣੇ ਲਾਪਤਾ ਹਨ।
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ’ਚ 21,025, ਪਟਿਆਲਾ ’ਚ 59,000, ਮੁਹਾਲੀ ’ਚ 3600, ਨਵਾਂਸ਼ਹਿਰ ’ਚ 5700 ਤੇ ਫਤਹਿਗੜ੍ਹ ਸਾਹਬਿ ’ਚ 2200 ਤੋਂ ਵੱਧ ਪੈਕੇਟ ਵੰਡੇ ਜਾ ਚੁੱਕੇ ਹਨ।

Advertisement

Advertisement
Tags :
ਹੜ੍ਹਕਾਰਜਖੇਤਰਾਂਜ਼ੋਰਾਂਪ੍ਰਭਾਵਿਤਰਾਹਤ
Advertisement