For the best experience, open
https://m.punjabitribuneonline.com
on your mobile browser.
Advertisement

ਬੰਗਲਾ ਸਾਹਿਬ ਕੰਪਲੈਕਸ ਵਿੱਚ ਧਾਰਮਿਕ ਪੁਸਤਕ ਸਟੋਰ ਖੋਲ੍ਹਿਆ

11:42 AM Oct 20, 2024 IST
ਬੰਗਲਾ ਸਾਹਿਬ ਕੰਪਲੈਕਸ ਵਿੱਚ ਧਾਰਮਿਕ ਪੁਸਤਕ ਸਟੋਰ ਖੋਲ੍ਹਿਆ
ਪੁਸਤਕ ਸਟੋਰ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਹਰਮੀਤ ਸਿੰਘ ਕਾਲਕਾ ਤੇ ਹੋਰ।
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਅੱਜ ਇਕ ਧਾਰਮਿਕ ਪੁਸਤਕ ਸਟੋਰ ਖੋਲ੍ਹਿਆ ਗਿਆ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਸ ਸਬੰਧੀ ਕਰਵਾਏ ਸਮਾਗਮ ਵਿੱਚ ਹਾਜ਼ਰੀ ਭਰੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਧਾਰਮਿਕ ਪੁਸਤਕ ਸਟੋਰ ਵਿਚ ਪੁਸਤਕਾਂ ਤੋਂ ਇਲਾਵਾ ਸਿੱਖੀ ਨਾਲ ਸਬੰਧਤ ਸਾਰੀਆਂ ਵਸਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪੁਸਤਕ ਸਟੋਰ ’ਤੇ ਪਹੁੰਚ ਕੇ ਇਸਦਾ ਲਾਭ ਜ਼ਰੂਰ ਲੈਣਾ ਚਾਹੀਦਾ ਹੈ।

Advertisement

Advertisement
Advertisement
Author Image

Advertisement