For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਧਾਰਮਿਕ ਸਮਾਗਮ ਸਮਾਪਤ

07:40 AM Jan 01, 2024 IST
ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਧਾਰਮਿਕ ਸਮਾਗਮ ਸਮਾਪਤ
ਸਾਬਕਾ ਅਕਾਲੀ ਵਿਧਾਇਕ ਇਕਬਾਲ ਝੂੰਦਾਂ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
Advertisement

ਬੀਰਬਲ ਰਿਸ਼ੀ
ਸ਼ੇਰਪੁਰ, 31 ਦਸੰਬਰ
ਪਾਤਸ਼ਾਹੀ ਨੌਵੀਂ ਤੇ ਦਸਵੀਂ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗ਼ਮਾਂ ਮੌਕੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਕਾਨਫਰੰਸ ਦੌਰਾਨ ਅਕਾਲੀ ਦਲ ਕੋਰ ਕਮੇਟੀ ਮੈਂਬਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦੌਰਾਨ ਅਮਲੀ ਰੂਪ ’ਚ ਲਾਗੂ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ ਜਦੋਂ ਕਿ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਹਾਊਮੇ ਛੱਡ ਤੇ ਰਾਜਗੱਦੀਆਂ ਦੀ ਝਾਕ ਛੱਡ ਕੇ ਸ੍ਰੀ ਆਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕ ਵਿਧਾਨ, ਇਕ ਪ੍ਰਧਾਨ ਅਤੇ ਇਕ ਨਿਸ਼ਾਨ ਦੇ ਝੰਡੇ ਹੇਠ ਇੱਕਠੇ ਹੋਣ ਦੀ ਗੱਲ ਰੱਖੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨਰਿੰਦਰ ਸਿੰਘ ਕਾਲਾਬੂਲਾ, ਜਗਤਾਰ ਸਿੰਘ ਖੇੜੀ ਅਤੇ ਅਮਰੀਕ ਸਿੰਘ ਕਿਲ੍ਹਾ ਹਕੀਮਾਂ ਨੇ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਆਦਿ ਮੁੱਦੇ ਚੁੱਕੇ। ਅਕਾਲੀ ਦਲ (ਸੰਯੁਕਤ) ਦਾ ਕੋਈ ਆਗੂ ਸਟੇਜ ਤੋਂ ਨਾ ਬੋਲਿਆ ਜਦੋਂ ਕਿ ਇਨਕਲਾਬੀ ਕਿਸਾਨ ਜਥੇਬੰਦੀ ਦੇ ਬਾਬੂ ਸਿੰਘ ਨੇ ਅਮ੍ਰਿਤਪਾਲ ਸਿੰਘ ਦੇ ਹੱਕ ’ਚ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਸਟੇਜ ’ਤੇ ਐੱਸਜੀਪੀਸੀ ਮੈਂਬਰ ਮਲਕੀਤ ਚੰਗਾਲ, ਨਾਥ ਸਿੰਘ ਹਮੀਦੀ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਮੂਲੋਵਾਲ ਆਦਿ ਹਾਜ਼ਰ ਸਨ। ਇਸ ਦੌਰਾਨ ਗੁਰੂ ਘਰ ਵਿਖੇ ਯੂਥ ਆਗੂ ਲਖਵੀਰ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਵਿੱਚ ਇੱਕ ਸੌ ਤੋਂ ਵੱਧ ਵਾਲੰਟੀਅਰਾਂ ਨੇ ਖੂਨਦਾਨ ਕੀਤਾ।

Advertisement

Advertisement
Author Image

Advertisement
Advertisement
×