ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰਾਂਦ ਤੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

08:47 AM Jul 17, 2024 IST
ਬੀਬੀਆਂ ਦਾ ਜਥਾ ਢਾਡੀ ਵਾਰਾਂ ਗਾਉਂਦਾ ਹੋਇਆ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 16 ਜੁਲਾਈ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਉਣ ਮਹੀਨੇ ਦੀ ਸੰਗਰਾਂਦ ਅਤੇ ਦਸਵੀਂ ਦਾ ਦਿਹਾੜਾ ਮਨਾਇਆ ਗਿਆ। ਸਵੇਰੇ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈਸਵੀ ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ। ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਨੇ ਕੀਰਤਨ ਕੀਤਾ। ਭਾਈ ਜੋਗਿੰਦਰ ਸਿੰਘ ਦਿੱਲੀ ਵਾਲਿਆਂ ਨੇ ਸੰਗਤ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਆ।
ਇਸ ਮੌਕੇ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਦਰਸ਼ਨ ਸਿੰਘ ਲੁਧਿਆਣਾ ਵਾਲੇ, ਭਾਈ ਭੁਪਿੰਦਰ ਸਿੰਘ ਲੁਧਿਆਣਾ ਵਾਲੇ, ਭਾਈ ਅਵਤਾਰ ਸਿੰਘ ਦਮਦਮੀ ਟਕਸਾਲ, ਭਾਈ ਆਜ਼ਾਦ ਸਿੰਘ ਜਵੱਦੀ ਟਕਸਾਲ, ਭਾਈ ਜਸਵਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement

Advertisement
Advertisement