For the best experience, open
https://m.punjabitribuneonline.com
on your mobile browser.
Advertisement

ਸੰਤ ਕਬੀਰ ਸਕੂਲ ’ਚ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ

11:25 AM Apr 01, 2024 IST
ਸੰਤ ਕਬੀਰ ਸਕੂਲ ’ਚ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ
ਸੰਤ ਕਬੀਰ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਦੇ ਹੋਏ ਸ਼ਰਧਾਲੂ। -ਫੋਟੋ: ਗੋਇਲ
Advertisement

ਪੱਤਰ ਪ੍ਰੇਰਕ
ਭੁੱਚੋ ਮੰਡੀ, 31 ਮਾਰਚ
ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਦੀ ਸ਼ੁਰੂਆਤ ਮੌਕੇੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਸੰਸਥਾਪਕ ਮਰਹੂਮ ਪ੍ਰਿੰਸੀਪਲ ਮੈਡਮ ਪੁਸ਼ਪਾ ਅਰੋੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡੇਰਾ ਰੂੰਮੀ ਸਾਹਿਬ ਦੇ ਪਾਠੀ ਸਿੰਘਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਵਿਦਿਆਰਥੀਆਂ ਤੇ ਸਟਾਫ ਦੀ ਤੰਦਰੁਸਤੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਲੰਗਰ ਵਰਤਾਇਆ ਗਿਆ। ਸਕੂਲ ਦੇ ਐੱਮਡੀ ਪ੍ਰੋਫੈਸਰ ਐੱਮ ਐੱਲ ਅਰੋੜਾ ਅਤੇ ਡਾ. ਦੀਪਕ ਅਰੋੜਾ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮੈਡਮ ਪੁਸ਼ਪਾ ਅਰੋੜਾ ਦੀ ਅਣਥੱਕ ਮਿਹਨਤ ਨੇ ਹੀ ਇਸ ਸਕੂਲ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ। ਪ੍ਰਿੰਸੀਪਲ ਮੈਡਮ ਕੰਚਨ ਬਾਲਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਰਚਨਾ ਜਿੰਦਲ, ਸੋਨੀਆ ਧਵਨ, ਜੇ ਐੱਸ ਸੰਧੂ, ਮਨਮੋਹਨ ਸਿੰਘ, ਪਵਨ ਮਹੇਸ਼ਵਰੀ ਅਤੇ ਸਮੂਹ ਸਟਾਫ ਹਾਜ਼ਰ ਸੀ।

Advertisement

Advertisement
Author Image

sukhwinder singh

View all posts

Advertisement
Advertisement
×