ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਤਾ ਗੰਗਾ ਕਾਲਜ ’ਚ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

11:18 AM Sep 11, 2024 IST
ਕਾਲਜ ਕੈਂਪਸ ’ਚ ਇਕੱਤਰ ਵਿਦਿਆਰਥੀ ਤੇ ਅਧਿਆਪਕ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਸਤੰਬਰ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ, ਜਿਨ੍ਹਾਂ ਦੇ ਭੋਗ ਉਪਰੰਤ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਤੇ ਸੰਸਥਾ ਦੇ ਵਿਕਾਸ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ। ਭਾਈ ਪਰਮਜੀਤ ਸਿੰਘ ਨੇ ਗੁਰ ਇਤਿਹਾਸ ਦੀਆਂ ਵਿਚਾਰਾਂ ਅਤੇ ਅਰਦਾਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਸਭ ਨੂੰ ਗੁਰਸਿੱਖੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਅਤੇ ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਸਬੰਧੀ ਪੁੱਜੇ ਮਹਿਮਾਨਾਂ, ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ‘ਨਾਨਕ ਬਗੀਚੀ’ ਵਿੱਚ 450 ਤੋਂ ਵਧੇਰੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਾਉਂਦਿਆਂ ਇਨ੍ਹਾਂ ਦੀ ਸੇਵਾ ਸੰਭਾਲ ਕਰਨ ਦਾ ਪ੍ਰਣ ਕੀਤਾ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਮੈਂਬਰ ਰਘਵੀਰ ਸਿੰਘ ਸਹਾਰਨਮਾਜਰਾ, ਜਸਵੀਰ ਸਿੰਘ, ਕਿਹਰ ਸਿੰਘ, ਕਮਿੱਕਰ ਸਿੰਘ, ਰਾਜਿੰਦਰ ਸਿੰਘ, ਜਸਵੀਰ ਸਿੰਘ ਰਾਏ, ਜ਼ੋਰਾ ਸਿੰਘ ਅਤੇ ਭਾਈ ਸਤਨਾਮ ਸਿੰਘ ਸ਼ਾਮਲ ਹੋਏ।

Advertisement

Advertisement