ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

07:00 PM Jun 29, 2023 IST

ਐਸ.ਏ.ਐਸ. ਨਗਰ (ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਇਸ ਦੌਰਾਨ ਭਾਈ ਪਰਉਪਕਾਰ ਸਿੰਘ ਖ਼ਾਲਸਾ ਨਕੋਦਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਅਰਜਨ ਦੇਵ ਦੇ ਜੀਵਨ ਬਿਰਤਾਂਤ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਇੰਦਰਜੀਤ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਪ੍ਰਿੰਸਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਹਰਜੀਤ ਸਿੰਘ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸੁਖਵਿੰਦਰ ਸਿੰਘ ਸ੍ਰੀ ਆਨੰਦਪੁਰ ਸਾਹਿਬ, ਬਾਬਾ ਦੀਪ ਸਿੰਘ ਸਿੰਘ ਕਵੀਸ਼ਰੀ ਜਥਾ ਆਦਿ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। -ਪੱਤਰ ਪ੍ਰੇਰਕ

Advertisement

Advertisement
Tags :
ਸਮਾਗਮਦਸਵੀਂਦਿਹਾੜੇਧਾਰਮਿਕਮੌਕੇ