ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਲੇਰ ਪਬਲਿਕ ਸਕੂਲ ਵਿੱਚ ਧਾਰਮਿਕ ਸਮਾਗਮ

09:02 AM Nov 29, 2023 IST
ਕਲੇਰ ਸਕੂਲ ਵਿਚ ਕੀਰਤਨ ਕਰਦੇ ਹੋਏ ਬੱਚੇ। -ਫੋਟੋ: ਮਰਾਹੜ

ਭਗਤਾ ਭਾਈ: ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਮੂਲ ਮੰਤਰ ਦਾ ਪਾਠ ਤੇ ਸ਼ਬਦ ਗਾਇਨ ਕੀਤਾ। ਅਧਿਆਪਕਾ ਪਰਮਿੰਦਰ ਕੌਰ ਨੇ ਬਾਬੇ ਨਾਨਕ ਦੇ ਜੀਵਨ ਅਤੇ ਸਿਧਾਂਤਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਅਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੱਧੂ, ਹਾਊਸ ਕੁਆਰਡੀਨੇਟਰ ਕਰਮਜੀਤ ਕੌਰ, ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ, ਦਮਨਜੋਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ, ਮੋਨਿਕਾ ਚਾਲਾਨਾ ਤੇ ਗੁਰਵਿੰਦਰ ਸਿੰਘ ਸੋਨੂੰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement