ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਧਾਰਮਿਕ ਸਮਾਗਮ
10:42 AM Nov 18, 2023 IST
ਪਾਇਲ: ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁੱਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਅਖੰਡ ਪਾਠ ਸਾਹਿਬ ਦੇ ਭੋਗ ਤੋ ਬਾਅਦ ਅੰਮ੍ਰਿਤ ਸੰਚਾਰ ਕਰਵਾਏ ਗਏ ਜਿਸ ਵਿਚ 63 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਪੰਥ ਪ੍ਰਸਿੱਧ ਕਥਾਗਰ ਸੰਤ ਹਰੀ ਸਿੰਘ ਜੀ ਰੰਧਾਵੇ ਵਾਲਿਆਂ ਨੇ ਪਾਠ ਕਥਾ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਗੁਰੂ ਸਾਹਿਬ ਵਲੋਂ ਤੁਖਾਰੀ ਰਾਗ ਵਿੱਚ ਉਚਾਰੇ ਬਾਰਾਂਮਹਾਂ ਦੇ ਪਾਠ ਦੀ ਵਿਸਥਾਰ ਸਹਿਤ ਵਿਆਖਿਆ ਕੀਤੀ ਅਤੇ ਇਕੱਤਰ ਹੋਈਆਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਉਪਦੇਸ਼ ਦਿੱਤਾ। ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਸਮਾਗਮ ਮੌਕ ਹਾਜ਼ਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ
Advertisement
Advertisement