ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਧਾਰਮਿਕ ਸਮਾਗਮ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 15 ਨਵੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਨਾਨਕ ਦੇਵ ਦਾ 555ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਜਿੰਦਰ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਸਾਹਿਬ ਦੀਆਂ ਚਾਰ ਉਦਾਸੀਆਂ ਬਾਰੇ ਦੱਸਿਆ।
ਇਸ ਮੌਕੇ ਭਾਈ ਜਸਵੀਰ ਸਿੰਘ ਲੁਧਿਆਣਾ, ਭਾਈ ਨਰਿੰਦਰ ਸਿੰਘ ਬੁੱਢਾ ਦਲ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਲਖਵਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਸੁਰਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਸ਼ਹਿਰ ਦੇ ਹੋਰ ਗੁਰਦਆਰਿਆਂ ਵਿੱਚ ਸਮਾਗਮ ਹੋਏ।