For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

08:36 AM May 10, 2024 IST
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਕੀਰਤਨ ਕਰਦਾ ਹੋਇਆ ਭਾਈ ਸੁਖਜੀਵਨ ਸਿੰਘ ਦਾ ਜਥਾ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ: ਗੁਰੂ ਅੰਗਦ ਦੇਵ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸੁਖਜੀਵਨ ਸਿੰਘ ਹਜ਼ੂਰੀ ਰਾਗੀ ਅਤੇ ਇਸਤਰੀ ਸਤਿਸੰਗ ਸਭਾ ਦੇ ਜਥੇ ਦੀਆਂ ਬੀਬੀਆਂ ਨੇ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਰਣਬੀਰ ਸਿੰਘ ਨੇ ਸਿੱਖ ਇਤਿਹਾਸ ’ਤੇ ਚਾਨਣਾ ਪਾਇਆ। ਗੁਰਦਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਮਾਸਟਰ ਬਲਰਾਜ ਸਿੰਘ, ਜਥੇਦਾਰ ਜ਼ੋਰਾ ਸਿੰਘ, ਭਗਤ ਸਿੰਘ, ਭਾਈ ਹਰਜਿੰਦਰ ਸਿੰਘ ਤੇ ਡਾਕਟਰ ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×