For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਧਾਰਮਿਕ ਸਮਾਗਮ

07:32 AM Jul 06, 2023 IST
ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਧਾਰਮਿਕ ਸਮਾਗਮ
ਸਮਾਗਮ ਦੌਰਾਨ ਪੰਚਾਇਤ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸਿੰਗਲਾ
Advertisement

ਸ਼ਹਿਣਾ: ਗੁਰੂ ਹਰਗੋਬਿੰਦ ਸਾਹਿਬ ਦੇ ਆਗਮਾਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਨਿਰਮਲ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਅਧਿਕਾਰਤ ਪੰਚ ਜਤਿੰਦਰ ਸਿੰਘ ਖਹਿਰਾ, ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ, ਪੰਚ ਸੁਖਵਿੰਦਰ ਸਿੰਘ ਧਾਲੀਵਾਲ ਨੂੰ ਸਿਰੋਪਾ ਭੇਟ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਬਾਬਾ ਨਗਿੰਦਰ ਸਿੰਘ ਤੇ ਮਾਸਟਰ ਬਲਦੇਵ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×