ਗੁਰਦੁਆਰਾ ਸਿੰਘ ਸ਼ਹੀਦਾਂ ’ਚ ਧਾਰਮਿਕ ਸਮਾਗਮ
10:36 AM Sep 13, 2024 IST
ਐਸਏਐਸ ਨਗਰ (ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਨਾਨਕ ਦੇਵ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਦਾ 530ਵਾਂ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਸ੍ਰੀ ਚੰਦ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਅਤੇ ਭਾਈ ਹਰਮਨਜੀਤ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ ਇਸ ਅਸਥਾਨ ’ਤੇ ਦਸਵੀਂ ਦਾ ਦਿਹਾੜਾ ਮਨਾਇਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement