For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਧਾਰਮਿਕ ਸਮਾਗਮ

10:15 AM Sep 14, 2024 IST
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਧਾਰਮਿਕ ਸਮਾਗਮ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਕੀਰਤਨ ਕਰਦਾ ਹੋਇਆ ਰਾਗੀ ਜਥਾ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 13 ਸਤੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅੱਜ ਦਸਵੀਂ ਦਾ ਦਿਹਾੜਾ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਮਗਰੋਂ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ ਅਤੇ ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਭਾਈ ਲਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈਸਵੀ ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ। ਪ੍ਰੋ. ਹਰਪ੍ਰੀਤ ਸਿੰਘ ਤੰਤੀ ਸਾਜਾਂ ਵਾਲਿਆਂ ਨੇ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਦੇਵ ਸਿੰਘ ਸੁਲਤਾਨਪੁਰ ਲੋਧੀ ਨੇ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਧਰਮਿੰਦਰ ਸਿੰਘ ਪਟਿਆਲਾ ਵਾਲੇ, ਭਾਈ ਹਰਪ੍ਰੀਤ ਸਿੰਘ ਮਾਲੇਰਕੋਟਲਾ ਵਾਲੇ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਦੇ ਇੰਟਰਨੈਸ਼ਨਲ ਕਵੀਸ਼ਰੀ ਜਥਾ, ਪ੍ਰਚਾਰਕ ਭਾਈ ਜਤਿੰਦਰ ਸਿੰਘ, ਭਾਈ ਕਰਨਵੀਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 16 ਨੂੰ ਗੁਰੂ ਰਾਮਦਾਸ ਦਾ 450 ਸਾਲਾ ਗੁਰਗੱਦੀ ਦਿਵਸ ਮਨਾਇਆ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement