ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਾੜ ਸਾਹਿਬ ਕਾਲਜ ਵਿੱਚ ਧਾਰਮਿਕ ਸਮਾਗਮ

07:25 AM Sep 08, 2024 IST
ਧਾਰਮਿਕ ਸਮਾਗਮ ਮੌਕੇ ਪ੍ਰਚਾਰਕ, ਪ੍ਰਬੰਧਕ ਤੇ ਵਿਦਿਆਰਥਣਾਂ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 7 ਸਤੰਬਰ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫ਼ਾਰ ਵਿਮੈੱਨ, ਝਾੜ ਸਾਹਿਬ ਵਿੱਚ ਗੁਰੂ ਰਾਮਦਾਸ ਦੇ 450 ਸਾਲਾ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸ਼ਤਾਬਦੀਆਂ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਚਿੱਤਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਗੁਰੂ ਸਾਹਿਬਾਨ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਬਾਰੇ ਵਿਚਾਰ ਸਾਂਝੇ ਕੀਤੇ। ਸ਼ਤਾਬਦੀਆਂ ਨੂੰ ਸਮਰਪਿਤ ਵਿਦਿਆਰਥਣਾਂ ਦੇ ਲੇਖ, ਕਵਿਤਾ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਕਾਲਜ ਦੀ ਸਥਾਨਕ ਕਮੇਟੀ ਦੇ ਐਡੀਸ਼ਨਲ ਸਕੱਤਰ ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ ਵੱਲੋਂ ਵਿਦਿਆਰਥਣਾਂ ਨੂੰ ਸ਼ਤਾਬਦੀ ਸਮਾਗਮਾਂ ਦਾ ਉਦੇਸ਼ ਦ੍ਰਿੜ ਕਰਵਾਉਂਦਿਆਂ ਗੁਰੂ ਸਾਹਿਬਾਨ ਦੇ ਸਿਧਾਂਤਾਂ ਨੂੰ ਸਮਝਣ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਰਜਿੰਦਰ ਕੌਰ, ਕਾਲਜ ਦੀ ਲੋਕਲ ਮੈਨੇਜਿੰਗ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਬੌਂਦਲੀ, ਜਸਪਾਲ ਸਿੰਘ ਜੱਜ, ਜਥੇਦਾਰ ਅਮਰੀਕ ਸਿੰਘ ਹੇੜੀਆਂ, ਚਰਨਜੀਤ ਸਿੰਘ ਲੱਖੋਵਾਲ, ਗੁਰਚਰਨ ਸਿੰਘ ਟੋਡਰਪੁਰ (ਸਾਰੇ ਮੈਂਬਰ ਲੋਕਲ ਕਾਲਜ ਕਮੇਟੀ), ਡਾ. ਸੁਨੀਤਾ ਕੌਸ਼ਲ ਅਤੇ ਕਾਲਜ ਸਟਾਫ਼ ਨੇ ਹਾਜ਼ਰੀ ਭਰੀ।

Advertisement

Advertisement