ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਗੰਗਾ ਕਾਲਜ ਵਿੱਚ ਧਾਰਮਿਕ ਸਮਾਗਮ

11:07 AM Nov 08, 2024 IST
ਸਮਾਗਮ ਵਿੱਚ ਸ਼ਾਮਲ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 7 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰੂ ਅਮਰਦਾਸ ਦੇ 450 ਸਾਲਾਂ ਜੋਤੀ ਜੋਤ ਦਿਵਸ ਤੇ ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਰੰਭ ਸੰਗੀਤ ਵਿਭਾਗ ਵੱਲੋਂ ਰਸਭਿੰਨੇ ਕੀਰਤਨ ਨਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਬਾਬਾ ਬੂਟਾ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਨਾਮ ਸਿਮਰਨ, ਗੁਰੂ ਤੇ ਗੁਰਬਾਣੀ ਨਾਲ ਜੁੜਨ ਅਤੇ ਦਸਤਾਰ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਸਮਾਉਣ ਦੇ ਇਤਿਹਾਸ ਸਬੰਧੀ ਵੀ ਦੱਸਿਆ।
ਇਸ ਮੌਕੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਡਾ. ਸਰਬਜੀਤ ਸਿੰਘ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਵਿਦਿਆਰਥੀਆ ਨੂੰ ਗੁਰੂ ਰਾਮਦਾਸ ਦੇ ਜੀਵਨ, ਬਾਣੀ, ਸਿੱਖਿਆਵਾਂ ਸਬੰਧੀ ਦੱਸਦਿਆਂ ਬਾਣੀ ਦੀਆਂ ਡੂੰਘਾਈਆਂ ਸਬੰਧੀ ਦੱਸਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਸੰਦੀਪ ਕੌਰ ਨੇ ਨਿਭਾਈ।

Advertisement

Advertisement