ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਨਕਸਰ ਸਾਧੂ ਆਸ਼ਰਮ ਵਿੱਚ ਧਾਰਮਿਕ ਸਮਾਗਮ

08:05 AM Aug 23, 2024 IST
ਗਿਆਨੀ ਰਘਬੀਰ ਸਿੰਘ ਨਾਲ ਸੰਤ ਬਾਬਾ ਗੁਰਦੀਪ ਸਿੰਘ ਅਤੇ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਗਸਤ
ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸੰਤ ਬਾਬਾ ਨੰਦ ਸਿੰਘ, ਸੰਤ ਬਾਬਾ ਮੀਹਾਂ ਸਿੰਘ ਅਤੇ ਬਾਬਾ ਸਾਧੂ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਸੰਤ ਬਾਬਾ ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਹੋਏ ਇਕੋਤਰੀ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸ਼ਾਮਲ ਹੋਏ ਜਿਨ੍ਹਾਂ ਸੰਤਾਂ ਮਹਾਂਪੁਰਸ਼ਾਂ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਚਲਾਈਆਂ ਸਰਗਰਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਮਹਾਂਪੁਰਸ਼ਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ। ਪ੍ਰਚਾਰਕ ਅਤੇ ਵਿਦਵਾਨ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਤ ਬਾਬਾ ਗੁਰਦੀਪ ਸਿੰਘ ਨੇ ਵੀ ਕਥਾ ਵਿਚਾਰ ਕੀਤੀ। ਉਨ੍ਹਾਂ ਸਿੰਘ ਸਾਹਿਬਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਕਾਲੀ ਆਗੂ ਗੁਰਦੀਪ ਸਿੰਘ ਲੀਲ੍ਹ ਅਤੇ ਪ੍ਰਧਾਨ ਨਛੱਤਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੇਵਾਦਾਰਾਂ ਨੇ ਜ਼ਿੰਮੇਵਾਰੀਆਂ ਨਿਭਾਉਂਦਿਆਂ ਸੰਗਤਾਂ ਦੀ ਸੇਵਾ ਕੀਤੀ।

Advertisement

Advertisement