ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜੌਰੀ ਗਾਰਡਨ ਗੁਰਦੁਆਰੇ ਵਿੱਚ ਧਾਰਮਿਕ ਸਮਾਗਮ

07:59 AM Apr 24, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਪਰੈਲ
ਸਿੱਖ ਬਹੁ-ਵਸੋਂ ਵਾਲੇ ਖੇਤਰ ਰਾਜੌਰੀ ਗਾਰਡਨ ਦੀ ਅਹਿਮ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਬੰਧਕਾਂ ਵੱਲੋਂ ਧਾਰਮਿਕ ਸਮਾਗਮ ਕਰਵਾਇਆ। ਗੁਰੂਘਰ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਸਥਾਨਕ ਪਰਿਵਾਰਾਂ ਨਾਲ ਮਿਲ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਰਾਤ ਤੱਕ ਸਮਾਗਮ ਚੱਲਿਆ ਤੇ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ-ਜੋਤ ਦਿਵਸ ਮਨਾਇਆ ਗਿਆ। ਸੰਗਤ ਵਿੱਚ ਨਵੀਂ ਪਨੀਰੀ ਵੀ ਸ਼ਾਮਲ ਹੋਈ ਤੇ ਪ੍ਰਬੰਧਕਾਂ ਵੱਲੋਂ ਕੀਰਤਨੀ ਜਥੇ ਦਾ ਸਿੱਖ ਰਵਾਇਤਾਂ ਮੁਤਾਬਕ ਸਨਮਾਨ ਕੀਤਾ ਗਿਆ। ਸਿੱਖ ਆਗੂ ਬਲਦੀਪ ਸਿੰਘ ਰਾਜਾ ਨੇ ਕਿਹਾ ਕਿ ਦਿੱਲੀ ਵਿੱਚ ਸਿੱਖ ਗੁਰੂਆਂ ਨਾਲ ਸਬੰਧਤ ਦਿਹਾੜੇ ਸ਼ਰਧਾ ਨਾਲ ਮਨਾਉਣ ਦਾ ਸਿਲਸਿਲਾ ਹਮੇਸ਼ਾ ਹੀ ਬਣਿਆ ਰਿਹਾ ਹੈ।

Advertisement

Advertisement
Advertisement