ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੇਂਟ ਕਬੀਰ ਸਕੂਲ ਵਿੱਚ ਧਾਰਮਿਕ ਸਮਾਗਮ

06:48 AM Jan 18, 2024 IST
ਸਮਾਗਮ ਦੌਰਾਨ ਸ਼ਬਦ ਗਾਇਨ ਕਰਦੇ ਹੋਏ ਵਿਦਿਆਰਥੀ।

ਪੱਤਰ ਪ੍ਰੇਰਕ
ਧਾਰੀਵਾਲ, 17 ਜਨਵਰੀ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਐਸਬੀ ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੇ ਪ੍ਰਬੰਧਾਂ ਹੇਠ ਸਮਾਗਮ ਧਾਰਮਿਕ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਅਤਾ ਨੌਵੀਂ ਜਮਾਤ ਦੀ ਵਿਦਿਆਰਥਣ ਮਨਰੋਜ ਕੌਰ ਨੇ ਗੁਰੂ ਜੀ ਦੇ ਜੀਵਨ ਦੀ ਝਾਤ ਪਾਉਂਦਿਆਂ ਕੀਤੀ। ਉਪਰੰਤ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਤਨਵੀਰ ਕੌਰ ਅਤੇ ਜੈਸਮੀਨ ਕੌਰ ਨੇ ਸਟੇਜੀ ਕਾਰਵਾਈ ਨੂੰ ਅੱਗੇ ਤੋਰਿਆ। ਸਕੂਲ ਦੇ ਚਾਰ ਹਾਊਸਾਂ ਵਿੱਚ ਅੰਤਰ-ਹਾਊਸ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਨਾਯਰ ਅਤੇ ਪ੍ਰਬੰਧਕ ਮੈਂਬਰਾਂ ਨਵਦੀਪ ਕੌਰ ਤੇ ਕੁਲਦੀਪ ਕੌਰ ਦੁਆਰਾ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਗੁਰਬਾਣੀ ਦੇ ਸੁਨੇਹੇ ਨੂੰ ਆਪਣੀ ਜ਼ਿੰਦਗੀ ਵਿੱਚ ਅਮਲ ਕਰਨ ਦਾ ਪ੍ਰਣ ਵੀ ਕਰਵਾਇਆ। ਸਮਾਗਮ ਵਿੱਚ ਜਗਦੀਪ ਸਿੰਘ, ਲਖਵਿੰਦਰ ਸਿੰਘ, ਗੁਲਾਬ ਸਿੰਘ, ਕਿਰਨ ਬਾਲਾ, ਦਮਨਬੀਰ ਸਿੰਘ ਸਣੇ ਸਮੂਹ ਅਧਿਆਪਕ ਤੇ ਵਿਦਿਆਰਥੀ ਸ਼ਾਮਲ ਸਨ।

Advertisement

Advertisement
Advertisement