ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਕਮਾਲਪੁਰ ਵਿੱਚ ਧਾਰਮਿਕ ਸਮਾਗਮ

07:17 AM Sep 20, 2024 IST
ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਲਖਬੀਰ ਸਿੰਘ ਦਾ ਰਾਗੀ ਜਥਾ। - ਫੋਟੋ: ਸ਼ੀਤਲ

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 19 ਸਤੰਬਰ
ਪਿੰਡ ਕਮਾਲਪੁਰ ਦੇ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਬਲਬੀਰ ਸਿੰਘ ਗੜੀ ਸਾਹਿਬ ਕਾਰਸੇਵਾ ਵਾਲਿਆਂ ਦੀ ਰਾਹਿਨੁਮਾਈ ਹੇਠ ਗੁਰੂ ਅਮਰਦਾਸ ਦਾ ਜੋਤੀ ਜੋਤ ਦਿਵਸ ਅਤੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਸਾਢੇ ਚਾਰ ਸੌ ਸਾਲਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ। ਇਸ ਮੌਕੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪਿੰਡ ਕਮਾਲਪੁਰ, ਦਿਆਲਗੜ੍ਹ, ਘਨੌੜ ਰਾਜਪੂਤਾਂ, ਸੰਤਪੁਰਾ, ਸਫੀਪੁਰ ਕਲਾਂ, ਸਫੀਪੁਰ ਖੁਰਦ, ਬਘਰੌਲ, ਸਮੂਰਾਂ ਕੜਿਆਲ, ਮੁਨਸ਼ੀਵਾਲਾ ਤੇ ਤਲਵੰਡੀ ਪਿੰਡਾਂ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਬਲਵੰਤ ਸਿੰਘ ਪਟਿਆਲਾ, ਸ਼ੰਗਾਰਾ ਸਿੰਘ ਸਾਜਨ ਅਤੇ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਆਪਣੀ ਹਾਜ਼ਰੀ ਲਵਾਈ। ਸਮਾਗਮ ਵਿੱਚ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਪਿੰਡ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Advertisement

Advertisement