ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ

09:12 AM Dec 05, 2023 IST
ਖੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਪ੍ਰਬੰਧਕ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਦਸੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਅਕਾਲ ਤਖ਼ਤ ਸਾਹਿਬ) ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਅਤੇ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਦੇਰ ਸ਼ਾਮ ਤੱਕ ਧਾਰਮਿਕ ਸਮਾਗਮ ਜਾਰੀ ਰਿਹਾ। ਇਸ ਵਿੱਚ ਭਾਈ ਬਲਬੀਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ਼ਹੀਦ ਦੇ ਜੀਵਨ ਬ੍ਰਿਤਾਂਤ ਵਾਰਾਂ ਵਿੱਚ ਸੁਣਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਦਲੇਰ ਕੌਰ ਖ਼ਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਮੀਰੀ ਪੀਰੀ ਖ਼ਾਲਸਾ ਜਥਾ ਜਗਾਧਰੀ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ, ਮਿੱਤਰ-ਪਿਆਰੇ ਨੂੰ ਕੀਰਤਨੀ ਜਥੇ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸ਼ਹੀਦ ਹਨੂੰਮਾਨ ਸਿੰਘ ਦੀ ਯਾਦ ਵਿੱਚ ਮਾਨਵਤਾ ਦੇ ਭਲੇ ਲਈ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ 1844 ਸ਼ਰਧਾਲੂਆਂ ਨੇ ਖੂਨ ਦਾਨ ਕੀਤਾ। ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਸੋਹਾਣਾ ਹਸਪਤਾਲ, ਸਰਕਾਰੀ ਹਸਪਤਾਲ ਮੁਹਾਲੀ ਤੇ ਖਰੜ ਬਲੱਡ ਬੈਂਕ ਦੀਆਂ ਟੀਮਾਂ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਗੁਰਦੁਆਰਾ ਪ੍ਰਬੰਧਕਾਂ ਕਮੇਟੀ ਵੱਲੋਂ ਦਾਨੀਆਂ ਨੂੰ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਬਾਬਾ ਮਹਿੰਦਰ ਸਿੰਘ ਲੰਬਿਆਂ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ, ਸਾਬਕਾ ਕੌਂਸਲਰ ਕਮਲਜੀਤ ਕੌਰ, ਜਗਮੋਹਨ ਸਿੰਘ ਕਾਹਲੋਂ, ਸੁਰਜੀਤ ਸਿੰਘ ਸਮੇਤ ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕੇ ਦੇ ਪਤਵੰਤੇ ਮੌਜੂਦ ਸਨ।

Advertisement

Advertisement