ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਵਣ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ

08:13 AM Jul 17, 2024 IST
ਜਵੱਦੀ ਟਕਸਾਲ ਵਿੱਚ ਸੰਗਤ ਦਾ ਇਕੱਠ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੁਲਾਈ
ਇੱਥੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਵਿੱਚ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਉਨ੍ਹਾਂ ਸੰਗਤ ਨਾਲ ਬਾਰਹ ਮਾਹਾ ਤੁਖਾਰੀ ਛੰਤ ਅਤੇ ਬਾਰਹ ਮਾਹਾ ਮਾਝ ਦੇ ਹਵਾਲਿਆਂ ਨਾਲ ਵਰਖਾ ਰੁੱਤ ਅਤੇ ਇਸ ਨਾਲ ਸਬੰਧਤ ਬਿੰਬਾਵਲੀ ਰਾਹੀਂ ਜੀਵ ਆਤਮਾ ਦੇ ਪ੍ਰਮਾਤਮਾ ਨਾਲ ਮਿਲਾਪ ਵਿਸ਼ੇ ’ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਦੀ ਸਿਦਕਦਿਲੀ ਨਾਲ ਜੁੜੇ ਪਹਿਲੂਆਂ ਬਾਰੇ ਵੀ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਬਾਰੇ ਵੀ ਰੋਸ਼ਨੀ ਪਾਈ। ਇਸ ਮੌਕੇ ਪੰਥਕ ਕਵੀ ਭਾਈ ਜੋਗਿੰਦਰ ਸਿੰਘ ਕੰਗ, ਭਾਈ ਭੁਪਿੰਦਰ ਸਿੰਘ ਸੈਣੀ, ਭਾਈ ਹਰਦੇਵ ਸਿੰਘ ਕਲਸੀ ਅਤੇ ਭਾਈ ਚਰਨਜੀਤ ਸਿੰਘ ਚੰਨ ਨੇ ਕਵੀਸ਼ਰੀ ਰਾਹੀ ਸੰਗਤ ਨੂੰ ਨਿਹਾਲ ਕੀਤਾ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿੱਚ ਹੋਏ ਸਮਾਗਮ ਦੌਰਾਨ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਬੀਬੀ ਜੀਵਨਪ੍ਰੀਤ ਕੌਰ ਖਾਲਸਾ, ਭਾਈ ਗੁਰਸ਼ਰਨ ਸਿੰਘ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਕਥਾਵਾਚਕ ਭਾਈ ਮਨਪ੍ਰੀਤ ਸਿੰਘ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰੋਪੇ ਭੇਟ ਕੀਤੇ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ ਅਤੇ ਪ੍ਰਲਾਦ ਸਿੰਘ ਢੱਲ ਵੀ ਹਾਜ਼ਰ ਸਨ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਵੀ ਹੋਏ ਸਮਾਗਮ ਦੌਰਾਨ ਰਾਗੀ ਜਥਿਆਂ ਨੇ ਕੀਰਤਨ ਕੀਤਾ। ਪ੍ਰਧਾਨ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਜਥਿਆਂ ਨੂੰ ਸਨਮਾਨਿਤ ਕੀਤਾ।

Advertisement

Advertisement
Advertisement