ਬੀ.ਐੱਡ ਕਾਲਜ ਦੇ ਨਵੇਂ ਸੈਸ਼ਨ ਮੌਕੇ ਧਾਰਮਿਕ ਸਮਾਗਮ
ਪੱਤਰ ਪ੍ਰੇਰਕ
ਦਸੂਹਾ, 22 ਸਤੰਬਰ
ਜੀਟੀਬੀ ਖਾਲਸਾ ਕਾਲਜ (ਬੀ.ਐੱਡ) ਆਫ਼ ਐਜੂਕੇਸ਼ਨ ਦਸੂਹਾ ਵਿੱਚ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਉਪਰੰਤ ਸੰਗੀਤ ਵਿਭਾਗ ਦੇ ਪ੍ਰੋ. ਤਨਵੀਰ ਥਾਪਰ ਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕਾਲਜ ਦੀਆਂ ਸਰਵਪੱਖੀ ਗਤੀਵਿਧੀਆਂ ਨਾਲ ਸਬੰਧਤ ਸਾਲਾਨਾ ਮੈਗਜ਼ੀਨ ਰਿਲੀਜ਼ ਕੀਤਾ ਗਿਆ। ਇਹ ਪ੍ਰੋਗਰਾਮ ਅਸਿਸਟੈਂਟ ਪ੍ਰੋ. ਪਰਦੀਪ ਸਿੰਘ ਸਹੋਤਾ, ਤਜਿੰਦਰ ਕੌਰ, ਨਵਜੋਤ ਕੌਰ ਅਤੇ ਨਿਗਰਾਨ ਟੇਕ ਚੰਦ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਵਾਈਸ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਵਾਈਸ ਸੱਕਤਰ ਮਹਿੰਦਰ ਸਿੰਘ, ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਤੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਆਦਿ ਮੌਜੂਦ ਸਨ।