For the best experience, open
https://m.punjabitribuneonline.com
on your mobile browser.
Advertisement

ਕੂੜੇ ਦੇ ਡੰਪ ’ਚੋਂ ਧਾਰਮਿਕ ਸਮੱਗਰੀ ਮਿਲੀ

07:56 AM Mar 29, 2024 IST
ਕੂੜੇ ਦੇ ਡੰਪ ’ਚੋਂ ਧਾਰਮਿਕ ਸਮੱਗਰੀ ਮਿਲੀ
ਫਗਵਾੜਾ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਪੁਲੀਸ ਮੁਲਾਜ਼ਮ।
Advertisement

ਜਸਬੀਰ ਸਿੰਘ ਚਾਨਾ
ਫਗਵਾੜਾ, 28 ਮਾਰਚ
ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਕੂੜੇ ਦੇ ਡੰਪ ’ਚੋਂ ਹਿੰਦੂ ਧਰਮ ਨਾਲ ਸਬੰਧਤ ਵਸਤੂਆਂ ਮਿਲਣ ਦੇ ਮਾਮਲੇ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਰੋਸ ਪ੍ਰਗਟਾਇਆ ਹੈ ਤੇ ਉਨ੍ਹਾਂ ਮੌਕੇ ’ਤੇ ਪੁੱਜ ਕੇ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਰੋਡ ’ਤੇ ਕੂੜੇ ਦੇ ਡੰਪ ’ਤੇ ਇੱਕ ਵਿਅਕਤੀ ਨੇ ਹਿੰਦੂ ਧਰਮ ਨਾਲ ਸਬੰਧਤ ਧਾਰਮਿਕ ਸਮੱਗਰੀ ਪਈ ਦੇਖੀ ਤੇ ਹਿੰਦੂ ਸੰਗਠਨਾਂ ਨੂੰ ਸੂਚਿਤ ਕੀਤਾ, ਮੌਕੇ ’ਤੇ ਪੁੱਜ ਕੇ ਉਨ੍ਹਾਂ ਧਾਰਮਿਕ ਸਮੱਗਰੀ ਨੂੰ ਡੰਪ ਤੋਂ ਚੁੱਕ ਕੇ ਕਬਜ਼ੇ ’ਚ ਲੈ ਲਿਆ ਤੇ ਪੁਲੀਸ ਨੂੰ ਮੌਕੇ ’ਤੇ ਬੁਲਾਇਆ।
ਸ਼ਿਵ ਸੈਨਾ ਦੇ ਪ੍ਰੈੱਸ ਸਕੱਤਰ ਕਮਲ ਸਰੋਚ, ਸ਼ਿਵ ਸੈਨਾ ਅਖੰਡ ਭਾਰਤ ਤੇ ਵਿਸ਼ਵ ਹਿੰਦੂ ਸੰਘ ਦੇ ਰਾਸ਼ਟਰੀ ਪ੍ਰਧਾਨ ਅਜੈ ਮਹਿਤਾ, ਹਿੰਦੂ ਸੰਘ ਦੇ ਦਿਹਾਂਤੀ ਪ੍ਰਧਾਨ ਜਤਿੰਦਰ ਕੌਸ਼ਲ ਬੱਬੀ ਆਦਿ ਨੇ ਅਜਿਹੀ ਘਟਨਾ ਦੀ ਬੇਅਦਬੀ ਕੀਤੀ ਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਲਿਖਤੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦੇ ਸਾਰ ਐੱਸਐੱਚਓ ਸਿਟੀ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਰਮਿਕ ਵਸਤੂਆਂ ਦੀ ਬੇਅਦਬੀ ਨਾ ਕੀਤੀ ਜਾਵੇ ਤੇ ਅਜਿਹੀ ਸਮੱਗਰੀ ਨੂੰ ਨਜ਼ਦੀਕੀ ਮੰਦਿਰ ’ਚ ਜਮ੍ਹਾਂ ਕਰਵਾਇਆ ਜਾਵੇ ਜਾਂ ਜਲ ਪ੍ਰਵਾਹ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×