ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਨੀਅਰ ਆਗੂਆਂ ਨੂੰ ਪਾਰਟੀ ’ਚੋਂ ਕੱਢਣਾ ਤਾਨਾਸ਼ਾਹੀ: ਗਰਗ

08:22 AM Aug 04, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 3 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਬਰਖਾਸਤ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦਾ ਫੈਸਲਾ ਤਾਨਾਸ਼ਾਹੀ ਵਾਲਾ ਹੈ। ਉਨ੍ਹਾਂ ਕਿਹਾ ਕਿ ਪਿਛੋਕੜ ਵਿਚ ਲਏ ਗਏ ਗਲਤ ਫੈਸਲਿਆਂ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਪੰਥ ਵਿਰੋਧੀ ਫੈਸਲੇ ਲੈਣ ਦੇ ਦੋਸ਼ਾਂ ਵਿੱਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛੋਕੜ ਵਿਚ ਲਏ ਗਏ ਗਲਤ ਫੈਸਲਿਆਂ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ।

Advertisement

Advertisement