ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਆਰਐੱਮ ਮਸ਼ੀਨਾਂ ਦੀ ਖ਼ਰੀਦ ਸਬੰਧੀ ਪੋਰਟਲ ਮੁੜ ਖੋਲ੍ਹਿਆ

08:38 AM Sep 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਦੀ ਖ਼ਰੀਦ ’ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ 19 ਸਤੰਬਰ 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਿਆਨ ਵਿੱਚ ਦੱਸਿਆ ਕਿ ਸੂਬੇ ਦੇ ਕਿਸਾਨ ਸੀਆਰਐੱਮ ਮਸ਼ੀਨਰੀ ਦੀ ਖ਼ਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ ਸ਼ਾਮ 5 ਵਜੇ ਤੱਕ agrimachinerypb.com ’ਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਮਸ਼ੀਨਰੀ ’ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਅਤੇ ਕਿਸਾਨਾਂ ਨੇ 5,833 ਸੀਆਰਐੱਮ ਮਸ਼ੀਨਾਂ ਖ਼ਰੀਦ ਲਈਆਂ ਹਨ।

Advertisement

Advertisement