ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕਾਂ ਦੀ ਮੁਰੰਮਤ: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

10:45 AM Sep 30, 2024 IST
ਮੀਡੀਆ ਨੂੰ ਸੰਬੋਧਨ ਕਰਦੀ ਹੋਈ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ।

ਮਨਧੀਰ ਿਸੰਘ ਦਿਓਲ
ਨਵੀਂ ਦਿੱਲੀ, 29 ਸਤੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀਆਂ ਟੁੱਟੀਆਂ ਸੜਕਾਂ ਦੀ ਜੰਗੀ ਪੱਧਰ ’ਤੇ ਮੁਰੰਮਤ ਕਰਨ ਲਈ ਮੁੱਖ ਮੰਤਰੀ ਆਤਿਸ਼ੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ‘ਆਪ’ ਸਰਕਾਰ ਆਤਿਸ਼ੀ ਨੇ ਅੱਜ ਦਿੱਲੀ ਸਕੱਤਰੇਤ ਵਿੱਚ ਸਾਰੇ ਮੰਤਰੀਆਂ ਅਤੇ ਲੋਕ ਨਿਰਮਾਣ ਵਿਭਾਗ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਫੈਸਲਾ ਕੀਤਾ ਗਿਆ ਕਿ 30 ਸਤੰਬਰ ਨੂੰ ਸਵੇਰੇ ਛੇ ਵਜੇ ਸਮੁੱਚੀ ਕੈਬਨਿਟ ਸਥਾਨਕ ਵਿਧਾਇਕਾਂ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦਿੱਲੀ ਦੀਆਂ ਸੜਕਾਂ ’ਤੇ ਉਤਰੇਗੀ। ਮੰਤਰੀ ਹਰ ਸੜਕ ਦਾ ਮੁਲਾਂਕਣ ਕਰਨਗੇ ਕਿ ਕਿਸ ਸੜਕ ਦੀ ਮੁਰੰਮਤ ਕਰਨ ਜਾਂ ਦੁਬਾਰਾ ਬਣਾਉਣ ਦੀ ਲੋੜ ਹੈ। ਮੁਲਾਂਕਣ ਪ੍ਰਕਿਰਿਆ ਇਸ ਹਫ਼ਤੇ ਮੁਕੰਮਲ ਕਰ ਲਈ ਜਾਵੇਗੀ ਅਤੇ ਅਗਲੇ ਹਫ਼ਤੇ ਤੋਂ ਜੰਗੀ ਪੱਧਰ ’ਤੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਜਾਵੇਗਾ। ਆਤਿਸ਼ੀ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਵੱਲੋਂ 1400 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਦਿੱਲੀ ਸਕੱਤਰੇਤ ਵਿੱਚ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਉਨ੍ਹਾਂ ਅਤੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਸੜਕਾਂ ਦੀ ਹਾਲਤ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦਿੱਲੀ ਦੀਆਂ ਸੜਕਾਂ ਦੀ ਹਾਲਤ ਬਹੁਤ ਖਰਾਬ ਹੈ।
ਮੀਟਿੰਗ ਵਿੱਚ ਦਿੱਲੀ ਦੇ ਮੁੱਖ ਸਕੱਤਰ ਅਤੇ ਸਮੁੱਚੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੱਖਣੀ ਦਿੱਲੀ ਅਤੇ ਦੱਖਣ-ਪੂਰਬੀ ਦਿੱਲੀ ਦੀ ਜ਼ਿੰਮੇਵਾਰੀ ਸੰਭਾਲੀ ਹੈ। ਮੰਤਰੀ ਸੌਰਭ ਭਾਰਦਵਾਜ ਨੇ ਪੂਰਬੀ ਦਿੱਲੀ ਦੀ ਜ਼ਿੰਮੇਵਾਰੀ ਲਈ ਹੈ। ਮੰਤਰੀ ਗੋਪਾਲ ਰਾਏ ਨੇ ਉੱਤਰ-ਪੂਰਬੀ ਦਿੱਲੀ ਅਤੇ ਮੰਤਰੀ ਕੈਲਾਸ਼ ਗਹਿਲੋਤ ਨੇ ਪੱਛਮੀ ਦਿੱਲੀ ਅਤੇ ਦੱਖਣੀ-ਪੱਛਮੀ ਦਿੱਲੀ ਦੀ ਜ਼ਿੰਮੇਵਾਰੀ ਲਈ ਹੈ। ਮੰਤਰੀ ਇਮਰਾਨ ਹੁਸੈਨ ਨੇ ਕੇਂਦਰੀ ਅਤੇ ਨਵੀਂ ਦਿੱਲੀ ਦੀ ਜ਼ਿੰਮੇਵਾਰੀ ਲਈ ਹੈ। ਜਦੋਂਕਿ ਮੰਤਰੀ ਮੁਕੇਸ਼ ਅਹਲਾਵਤ ਨੇ ਉੱਤਰੀ ਅਤੇ ਉੱਤਰ ਪੱਛਮੀ ਦਿੱਲੀ ਦੀ ਜ਼ਿੰਮੇਵਾਰੀ ਲਈ ਹੈ।

Advertisement

Advertisement